ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੀਡਰਸ਼ਿਪ, ਸੁਧਾਰਾਂ ਅਤੇ ਤਬਦੀਲੀ ’ਤੇ ਅਧਾਰਿਤ ਇੱਕ ਲੇਖ ਸਾਂਝਾ ਕੀਤਾ

Posted On: 18 SEP 2026 1:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਮਿਤਾਭ ਕਾਂਤ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਆਪਣੇ ਕੰਮ ਦੇ ਤਜਰਬੇ ਨੂੰ ਸਾਂਝਾ ਕੀਤਾ ਹੈ। ਇਸ ਲੇਖ ਵਿੱਚ ਵੱਡੇ ਸੁਪਨੇ ਦੇਖਣ ਦੇ ਮਹੱਤਵ ਅਤੇ ਤਬਦੀਲੀ ਲਿਆਉਣ ਵਿੱਚ ਸੁਧਾਰਾਂ ਦੀ ਭੂਮਿਕਾ ’ਤੇ ਚਾਨਣਾ ਪਾਇਆ ਗਿਆ ਹੈ। ਲੇਖ ਵਿੱਚ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਨਤੀਜਿਆਂ ਨੂੰ ਬਿਹਤਰ ਬਣਾਉਣ ਵਿੱਚ ਖ਼ਾਹਿਸੀ ਜ਼ਿਲ੍ਹਾ ਪ੍ਰੋਗਰਾਮ ਦੇ ਪ੍ਰਭਾਵ ਨੂੰ ਵੀ ਦਰਸਾਇਆ ਗਿਆ ਹੈ। ਇਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਵੱਖ-ਵੱਖ ਸੁਧਾਰਾਂ ਨੇ ਭਾਰਤ ਨੂੰ ਨਾਗਰਿਕਾਂ ਅਤੇ ਕਾਰੋਬਾਰਾਂ ਲਈ ਸੌਖਾ, ਸਰਲ ਅਤੇ ਵਧੇਰੇ ਕੁਸ਼ਲ ਬਣਾਉਣ ਵਿੱਚ ਯੋਗਦਾਨ ਪਾਇਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਸ਼੍ਰੀ @amitabhk87 ਦਾ ਇੱਕ ਲੇਖ ਜਿਸ ਵਿੱਚ ਉਹ ਪ੍ਰਧਾਨ ਮੰਤਰੀ @narendramodi ਨਾਲ ਕੰਮ ਕਰਨ ਦੇ ਆਪਣੇ ਤਜਰਬੇ ’ਤੇ ਵਿਚਾਰ ਕਰਦੇ ਹਨ, ਜਿਸ ਵਿੱਚ ਪ੍ਰਧਾਨ ਮੰਤਰੀ ਦੀ ਕਾਰਜਸ਼ੈਲੀ, ਵੱਡੇ ਸੁਪਨੇ ਦੇਖਣ ਦੇ ਮਹੱਤਵ ਅਤੇ ਕਿਸ ਤਰ੍ਹਾਂ ਸੁਧਾਰ ਤਬਦੀਲੀ ਨੂੰ ਗਤੀ ਦੇ ਰਹੇ ਹਨ, ਸ਼ਾਮਲ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਨੇ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਵਿੱਚ ਕਿਵੇਂ ਮਦਦ ਕੀਤੀ ਹੈ, ਨਾਲ ਹੀ ਉਨ੍ਹਾਂ ਸੁਧਾਰਾਂ ਰਾਹੀਂ ਭਾਰਤ ਨੂੰ ਨਾਗਰਿਕਾਂ ਅਤੇ ਕਾਰੋਬਾਰਾਂ ਲਈ ਸੌਖਾ, ਸਰਲ ਅਤੇ ਵਧੇਰੇ ਕੁਸ਼ਲ ਬਣਾਇਆ ਹੈ।

https://indianexpress.com/article/opinion/columns/amitabh-kant-narendra-modi-leadership-10882779/lite/

******

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2312072) ਵਿਜ਼ੀਟਰ ਕਾਊਂਟਰ : 6