ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਦੇ ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 19 SEP 2026 7:28PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਇਚੀ-ਨਗੋਯਾ ਵਿੱਚ ਆਯੋਜਿਤ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਐਥਲੀਟਾਂ ਨੇ ਸਖ਼ਤ ਮਿਹਨਤ ਕੀਤੀ ਹੈ ਅਤੇ ਪੂਰੇ ਰਾਸ਼ਟਰ ਨੂੰ ਉਨ੍ਹਾਂ ’ਤੇ ਮਾਣ ਹੈ।

ਸ਼੍ਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ: 

ਆਇਚੀ-ਨਗੋਯਾ ਵਿੱਚ ਏਸ਼ਿਆਈ ਖੇਡਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਭਾਰਤੀ ਦਲ ਨੂੰ ਮੇਰੀਆਂ ਸ਼ੁਭਕਾਮਨਾਵਾਂ। ਹਰ ਐਥਲੀਟ ਨੇ ਬੇਮਿਸਾਲ ਸਮਰਪਣ ਅਤੇ ਸੰਕਲਪ ਦਾ ਪ੍ਰਦਰਸ਼ਨ ਕਰਦਿਆਂ ਸਖ਼ਤ ਮਿਹਨਤ ਕੀਤੀ ਹੈ। ਭਾਰਤ ਨੂੰ ਇਨ੍ਹਾਂ ਸਾਰਿਆਂ ’ਤੇ ਮਾਣ ਹੈ। 

ਮੇਰੀ ਕਾਮਨਾ ਹੈ ਕਿ ਉਹ ਆਪਣਾ ਸਰਬੋਤਮ ਪ੍ਰਦਰਸ਼ਨ ਕਰਦਿਆਂ ਵਧੀਆ ਖੇਡਣ ਅਤੇ ਸ਼ਾਨਦਾਰ ਸਫ਼ਲਤਾ ਹਾਸਲ ਕਰਨ।

***************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2312687) ਵਿਜ਼ੀਟਰ ਕਾਊਂਟਰ : 6