ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਨਿਸ਼ਾਨੇਬਾਜ਼ਾਂ ਸੋਨਮ ਉੱਤਮ ਮਸਕਰ, ਇਲਾਵੇਨਿਲ ਵਲਾਰੀਵਨ ਅਤੇ ਵਿਦਰਸਾ ਕੇ ਵਿਨੋਦ ਨੂੰ ਵਧਾਈਆਂ ਦਿੱਤੀਆਂ

Posted On: 20 SEP 2026 5:06PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਸੋਨਮ ਉੱਤਮ ਮਸਕਰ, ਇਲਾਵੇਨਿਲ ਵਲਾਰੀਵਨ ਅਤੇ ਵਿਦਰਸਾ ਕੇ ਵਿਨੋਦ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਆਉਣ ਵਾਲੇ ਸਮੇਂ ਵਿੱਚ ਕਈ ਅਥਲੀਟਾਂ ਨੂੰ ਪ੍ਰੇਰਿਤ ਕਰੇਗੀ।

ਸ਼੍ਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ:

ਸਖ਼ਤ ਮਿਹਨਤ ਅਤੇ ਟੀਮ ਵਰਕ ਨਾਲ ਹੀ ਸ਼ਾਨਦਾਰ ਨਤੀਜੇ ਮਿਲਦੇ ਹਨ!

ਸੋਨਮ ਉੱਤਮ ਮਸਕਰ, ਇਲਾਵੇਨਿਲ ਵਲਾਰੀਵਨ ਅਤੇ ਵਿਦਰਸਾ ਕੇ ਵਿਨੋਦ ’ਤੇ ਮਾਣ ਹੈ ਜਿਨ੍ਹਾਂ ਨੇ ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ।

ਉਨ੍ਹਾਂ ਦੀ ਸਫਲਤਾ ਆਉਣ ਵਾਲੇ ਸਮੇਂ ਵਿੱਚ ਕਈ ਅਥਲੀਟਾਂ ਨੂੰ ਪ੍ਰੇਰਿਤ ਕਰੇਗੀ: ਪ੍ਰਧਾਨ ਮੰਤਰੀ @narendramodi

 

*********

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2312935) ਵਿਜ਼ੀਟਰ ਕਾਊਂਟਰ : 13