ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਮਹਿਮ ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ

Posted On: 21 SEP 2026 7:12PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਾਹੀ ਪਰਿਵਾਰ ਅਤੇ ਦੁਬਈ ਦੇ ਲੋਕਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ, ਸ਼੍ਰੀ ਮੋਦੀ ਨੇ ਕਿਹਾ ਕਿ ਮਹਾਮਹਿਮ ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮਵੱਲੋਂ ਸਮਾਜ ਦੀ ਸੇਵਾ ਲਈ ਕੀਤੇ ਗਏ ਯਤਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਯਾਦ ਰੱਖਣਗੀਆਂ।

ਸ਼੍ਰੀ ਮੋਦੀ ਨੇ ਐੱਕਸ’ਤੇ ਪੋਸਟ ਕੀਤਾ:

ਮਹਾਮਹਿਮ ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਦੇਹਾਂਤ ’ਤੇ ਮੈਨੂੰ ਡੂੰਘਾ ਦੁੱਖ ਹੋਇਆ ਹੈ। ਸਮਾਜ ਦੀ ਸੇਵਾ ਲਈ ਉਨ੍ਹਾਂ ਦੇ ਯਤਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਯਾਦ ਰੱਖਣਗੀਆਂ।

ਮੈਂ ਸ਼ਾਹੀ ਪਰਿਵਾਰ ਅਤੇ ਦੁਬਈ ਦੇ ਲੋਕਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

@HHShkMohd

******

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2313422) ਵਿਜ਼ੀਟਰ ਕਾਊਂਟਰ : 4