ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਿਕਸਡ ਮਾਰਸ਼ਲ ਆਰਟਸ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੁਚਿਕਾ ਤਾਰਿਆਲ ਨੂੰ ਵਧਾਈਆਂ ਦਿੱਤੀਆਂ


Posted On: 22 SEP 2026 1:58PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਿਕਸਡ ਮਾਰਸ਼ਲ ਆਰਟਸ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੁਚਿਕਾ ਤਾਰਿਆਲ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਨੂੰ ਭਾਰਤ ਲਈ ਇੱਕ ਇਤਿਹਾਸਕ ਪ੍ਰਾਪਤੀ ਦੱਸਿਆ।

ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸੁਚਿਕਾ ਤਾਰਿਆਲ ਨੇ ਇਸ ਖੇਡ ਵਿੱਚ ਭਾਰਤ ਲਈ ਏਸ਼ਿਆਈ ਖੇਡਾਂ ਦਾ ਪਹਿਲਾ ਤਮਗ਼ਾ ਜਿੱਤਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਖ਼ਾਸ ਤੌਰ ’ਤੇ ਮਹੱਤਵਪੂਰਨ ਹੈ, ਜੋ ਉਨ੍ਹਾਂ ਦੇ ਸਮਰਪਣ ਅਤੇ ਲਗਨ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਸਫਲਤਾਵਾਂ ਲਈ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਭਾਰਤ ਲਈ ਇਤਿਹਾਸਕ ਪ੍ਰਾਪਤੀ!

ਮਿਕਸਡ ਮਾਰਸ਼ਲ ਆਰਟਸ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਅਤੇ ਇਸ ਖੇਡ ਵਿੱਚ ਭਾਰਤ ਲਈ ਏਸ਼ਿਆਈ ਖੇਡਾਂ ਦਾ ਪਹਿਲਾ ਤਮਗ਼ਾ ਲਿਆਉਣ ’ਤੇ ਸੁਚਿਕਾ ਤਾਰਿਆਲ ਨੂੰ ਵਧਾਈਆਂ। ਉਨ੍ਹਾਂ ਦੀ ਇਹ ਸਫਲਤਾ ਖ਼ਾਸ ਤੌਰ 'ਤੇ ਉਨ੍ਹਾਂ ਦੇ ਸਮਰਪਣ ਅਤੇ ਲਗਨ ਨੂੰ ਦਰਸਾਉਂਦੀ ਹੈ।

ਭਵਿੱਖ ਵਿੱਚ ਹੋਰ ਵੀ ਸਫਲਤਾਵਾਂ ਲਈ ਸ਼ੁਭਕਾਮਨਾਵਾਂ: PM @narendramodi”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2313473) ਵਿਜ਼ੀਟਰ ਕਾਊਂਟਰ : 10