ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਣ ’ਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

Posted On: 22 SEP 2026 2:09PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਣ ’ਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈਆਂ ਦਿੰਦੇ ਹੋਏ, ਇਸ ਨੂੰ ਭਾਰਤੀ ਕ੍ਰਿਕਟ ਲਈ ਇੱਕ ਸ਼ਾਨਦਾਰ ਜਿੱਤ ਦੱਸਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਇਹ ਇੱਕ ਸ਼ਾਨਦਾਰ ਪ੍ਰਦਰਸ਼ਨ ਸੀ, ਜਿਸ ਵਿੱਚ ਆਤਮਵਿਸ਼ਵਾਸ, ਹੁਨਰ ਅਤੇ ਬਿਹਤਰੀਨ ਟੀਮ ਵਰਕ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਕਿਹਾ ਕਿ ਇਸ ਜਿੱਤ ਦੇ ਨਾਲ ਭਾਰਤ ਨੇ ਇਸ ਖੇਡ ਸਮਾਰੋਹ ਦਾ ਪਹਿਲਾ ਸੋਨੇ ਦਾ ਤਮਗ਼ਾ ਜਿੱਤਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਟੀਮ ਨੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਇਹ ਜਿੱਤ ਦੇਸ਼ ਭਰ ਦੇ ਅਣਗਿਣਤ ਨੌਜਵਾਨ ਕ੍ਰਿਕਟਰਾਂ ਨੂੰ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਪੂਰੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

ਐਕਸ ’ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ:

“ਭਾਰਤੀ ਕ੍ਰਿਕਟ ਲਈ ਇੱਕ ਸ਼ਾਨਦਾਰ ਜਿੱਤ!

ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਣ ’ਤੇ ਸਾਡੀ ਮਹਿਲਾ ਕ੍ਰਿਕਟ ਟੀਮ ਨੂੰ ਹਾਰਦਿਕ ਵਧਾਈਆਂ। ਖੇਡਾਂ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ, ਜਿਸ ਵਿੱਚ ਆਤਮਵਿਸ਼ਵਾਸ, ਹੁਨਰ ਅਤੇ ਬਿਹਤਰੀਨ ਟੀਮ ਵਰਕ ਦੇਖਣ ਨੂੰ ਮਿਲਿਆ।

ਇਸ ਜਿੱਤ ਦੇ ਨਾਲ ਭਾਰਤ ਨੇ ਇਸ ਟੂਰਨਾਮੈਂਟ ਦਾ ਪਹਿਲਾ ਸੋਨੇ ਦਾ ਤਮਗ਼ਾ ਜਿੱਤਿਆ ਹੈ। ਟੀਮ ਨੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਦੇਸ਼ ਭਰ ਦੇ ਅਣਗਿਣਤ ਨੌਜਵਾਨ ਕ੍ਰਿਕਟਰਾਂ ਨੂੰ ਪ੍ਰੇਰਿਤ ਕਰੇਗੀ।

ਪੂਰੀ ਟੀਮ ਨੂੰ ਸ਼ੁਭਕਾਮਨਾਵਾਂ: PM @narendramodi”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2313474) ਵਿਜ਼ੀਟਰ ਕਾਊਂਟਰ : 8