ਪੰਚਾਇਤੀ ਰਾਜ ਮੰਤਰਾਲਾ
ਕੇਂਦਰ ਸਰਕਾਰ ਦੇਸ਼ ਦੇ ਹਰ ਖੇਤਰ ਅਤੇ ਰਾਜ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ: ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਦੇਸ਼ ਲਈ ਵਿਕਾਸ ਅਤੇ ਤਬਦੀਲੀ ਦੇ ਸੁਨਹਿਰੀ ਯੁੱਗ ਵਾਂਗ ਹਨ: ਕੇਂਦਰੀ ਰਾਜ ਮੰਤਰੀ ਪ੍ਰੋ. ਐੱਸ.ਪੀ. ਸਿੰਘ ਬਘੇਲ
ਆਣੰਦ ਦੇ ਐੱਨ.ਡੀ.ਡੀ.ਬੀ. ਵਿਖੇ ਪ੍ਰਧਾਨ ਮੰਤਰੀ ਸਵਾਮਿਤਵ ਯੋਜਨਾ ਅਤੇ ਮੱਛੀ ਪਾਲਣ ਯੋਜਨਾ ਦੇ ਲਾਭਪਾਤਰੀਆਂ ਨਾਲ ਇੱਕ ਸੰਵਾਦ ਪ੍ਰੋਗਰਾਮ ਆਯੋਜਿਤ ਕੀਤਾ ਗਿਆ
Posted On:
17 SEP 2026 10:04PM by PIB Chandigarh
ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ ਸਾਂਝੇ ਤੌਰ ’ਤੇ ਅੱਜ ਆਣੰਦ ਦੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਆਡੀਟੋਰੀਅਮ ਵਿਖੇ ‘ਸਵਾਮਿਤਵ’ ਯੋਜਨਾ ਅਤੇ ਮੱਛੀ ਪਾਲਣ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਇੱਕ ਵਿਸ਼ੇਸ਼ ਸੰਵਾਦ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ‘ਸਵਾਮਿਤਵ’ ਯੋਜਨਾ ਦੇ ਤਹਿਤ ਜਾਇਦਾਦ ਕਾਰਡ ਵੰਡਣ ਦੇ ਸਮਾਗਮ ਦਾ ਵੀ ਆਯੋਜਿਤ ਕੀਤਾ ਗਿਆ।

ਇਸ ਮੌਕੇ ਤੇ ਕੇਂਦਰੀ ਪੰਚਾਇਤੀ ਰਾਜ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ। ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਪ੍ਰੋ. ਐੱਸ.ਪੀ. ਸਿੰਘ ਬਘੇਲ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਾਮਲ ਹੋਏ।
_20260917221424_1fb59f.jpeg)
ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪੂਰਾ ਜੀਵਨ ‘ਭਾਰਤ ਮਾਤਾ’ ਦੀ ਸੇਵਾ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਸ਼੍ਰੀ ਮੋਦੀ ਨੇ ਸੂਬੇ ਦੇ ਗੰਭੀਰ ਜਲ ਸੰਕਟ ਦੇ ਹੱਲ ਲਈ ਨਰਮਦਾ ਦਾ ਪਾਣੀ ਸੂਬੇ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਕੰਮ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਵਿਕਾਸ ਅਤੇ ਲੋਕਪ੍ਰਿਯਤਾ ਦੀ ਇਸੇ ਯਾਤਰਾ ਦੇ ਕਾਰਨ ਦੇਸ਼ ਦੀ ਜਨਤਾ ਨੇ ਸਾਲ 2014 ਵਿੱਚ ਸ਼੍ਰੀ ਨਰੇਂਦਰ ਮੋਦੀ ਨੂੰ ਦੇਸ਼ ਦੀ ਅਗਵਾਈ ਸੌਂਪੀ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਅੱਜ ਭਾਰਤ ਸਾਲ 2047 ਤੱਕ ‘ਵਿਕਸਿਤ ਭਾਰਤ’ ਬਣਨ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ।ਸ਼੍ਰੀ ਰਾਜੀਵ ਰੰਜਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਾਰੇ ਖੇਤਰਾਂ ਅਤੇ ਰਾਜਾਂ ਦੇ ਸਮਾਨ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ ਬਿਨਾਂ ਕਿਸੇ ਰਾਜਨੀਤਿਕ ਵਿਤਕਰੇ ਦੇ ਸਾਰੇ ਰਾਜਾਂ ਨੂੰ ਇੱਕ ਧਾਗੇ ਵਿੱਚ ਪਰੋਣਾ ਪ੍ਰਧਾਨ ਮੰਤਰੀ ਦਾ ਮੁੱਖ ਉਦੇਸ਼ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਹਿੰਸਾ ਅਤੇ ਵਿਵਾਦਾਂ ਦਾ ਇੱਕ ਵੱਡਾ ਕਾਰਨ ਜਾਇਦਾਦ ਨਾਲ ਜੁੜੇ ਮਾਮਲੇ ਰਹੇ ਹਨ। ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਤਹਿਤ ‘ਸਵਾਮਿਤਵ ਯੋਜਨਾ’ ਸ਼ੁਰੂ ਕੀਤੀ ਗਈ, ਜਿਸ ਦੇ ਮਾਧਿਅਮ ਨਾਲ ਡ੍ਰੋਨ ਸਰਵੇਖਣ ਰਾਹੀਂ ਪੇਂਡੂ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਅਤੇ ਜਾਇਦਾਦ ਦੀ ਮਲਕੀਅਤ ਨਾਲ ਸਬੰਧਿਤ ਦਸਤਾਵੇਜ਼ ਯਾਨੀ ਸਵਾਮਿਤਵ ਕਾਰਡ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਦੇਸ਼ ਭਰ ਵਿੱਚ 3 ਕਰੋੜ ਤੋਂ ਵੱਧ ਸਵਾਮਿਤਵ ਕਾਰਡ ਵੰਡੇ ਜਾ ਚੁੱਕੇ ਹਨ। ਇਨ੍ਹਾਂ ਕਾਰਡਾਂ ਦੇ ਆਧਾਰ ’ਤੇ ਪਿੰਡ ਵਾਸੀ ਆਸਾਨੀ ਨਾਲ ਬੈਂਕਾਂ ਤੋਂ ਕਰਜ਼ਾ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਸ਼ਾਹੂਕਾਰਾਂ ਦੇ ਸ਼ੋਸ਼ਣ ਤੋਂ ਰਾਹਤ ਮਿਲਦੀ ਹੈ। ਸ਼੍ਰੀ ਰਾਜੀਵ ਰੰਜਨ ਸਿੰਘ ਨੇ ਦੱਸਿਆ ਕਿ ਗੁਜਰਾਤ ਸਮੇਤ ਪੂਰੇ ਦੇਸ਼ ਵਿੱਚ ਯੋਜਨਾ ਦੇ ਦੂਜੇ ਪੜਾਅ ਦਾ ਕੰਮ ਅੰਤਿਮ ਦੌਰ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਪਿੰਡਾਂ ਵਿੱਚ ਸਮਾਜਿਕ ਸਦਭਾਵਨਾ ਅਤੇ ਆਰਥਿਕ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।
ਕੇਂਦਰੀ ਮੰਤਰੀ ਨੇ ਮੱਛੀ ਪਾਲਣ ਖੇਤਰ ਵਿੱਚ ਹੋਏ ਵਿਕਾਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਦੇਸ਼ ਵਿੱਚ ਲਗਭਗ 6 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ਇਸ ਖੇਤਰ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2014 ਤੋਂ ਬਾਅਦ ਕੇਂਦਰ ਸਰਕਾਰ ਨੇ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ।ਇਨ੍ਹਾਂ ਵਿੱਚ ‘ਨੀਲੀ ਕ੍ਰਾਂਤੀ’, ਪੀਐੱਮਐੱਮਐੱਸਵਾਈ (ਪ੍ਰਧਾਨ ਮੰਤਰੀ ਮੱਛੀ ਸੰਪਦਾ ਯੋਜਨਾ) ਅਤੇ ਮੱਛੀ ਪਾਲਣ ਲਈ ਵੱਖਰੇ ਮੰਤਰਾਲੇ ਦੀ ਸਿਰਜਣਾ ਸ਼ਾਮਲ ਹੈ। ਵਿਸ਼ਵ-ਵਿਆਪੀ ਆਰਥਿਕ ਚੁਣੌਤੀਆਂ ਅਤੇ ਟੈਰਿਫ (ਟੈਕਸ) ਨਾਲ ਜੁੜੇ ਮੁੱਦਿਆਂ ਦੇ ਬਾਵਜੂਦ, ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਮੁਕਤ ਵਪਾਰ ਸਮਝੌਤਿਆਂ (ਐੱਫ.ਟੀ.ਏ.) ਅਤੇ ਡੂੰਘੇ ਸਮੁੰਦਰ ਵਿੱਚ ਮੱਛੀ ਫੜਨ ਨਾਲ ਸਬੰਧਿਤ ਨੀਤੀਆਂ ਰਾਹੀਂ ਇਸ ਖੇਤਰ ਦੇ ਵਿਕਾਸ ਨੂੰ ਤੇਜ਼ ਕਰਨ ਦੇ ਯਤਨ ਕੀਤੇ ਗਏ ਹਨ।
ਇਸ ਮੌਕੇ ’ਤੇ ਕੇਂਦਰੀ ਰਾਜ ਮੰਤਰੀ ਪ੍ਰੋ. ਐੱਸ. ਪੀ. ਸਿੰਘ ਬਘੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਸਿਰਫ਼ ਸਮੇਂ ਦਾ ਇੱਕ ਦੌਰ ਨਹੀਂ ਹੈ, ਸਗੋਂ ਇਹ ਦੇਸ਼ ਲਈ ਵਿਕਾਸ ਅਤੇ ਤਬਦੀਲੀ ਦੇ ਇੱਕ ਸੁਨਹਿਰੀ ਯੁੱਗ ਵਾਂਗ ਹੈ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੂਬੇ ਨੂੰ ਇੱਕ ਰੋਲ ਮਾਡਲ ਬਣਾਉਣ ਤੋਂ ਬਾਅਦ, ਉਨ੍ਹਾਂ ਨੇ ਪ੍ਰਧਾਨ ਮੰਤਰੀ ਵਜੋਂ ਗ਼ਰੀਬੀ ਦੂਰ ਕਰਨ, ਬਿਜਲੀ, ਰਿਹਾਇਸ਼, ਸ਼ੌਚਾਲਯ, ਆਯੁਸ਼ਮਾਨ ਕਾਰਡ, ਮੁਦਰਾ ਯੋਜਨਾ ਅਤੇ ਪੀਐੱਮ-ਕਿਸਾਨ ਵਰਗੀਆਂ ਕਈ ਯੋਜਨਾਵਾਂ ਰਾਹੀਂ ਦੇਸ਼ ਭਰ ਦੇ ਕਰੋੜਾਂ ਨਾਗਰਿਕਾਂ ਦੇ ਜੀਵਨ ਨੂੰ ਪਹਿਲਾਂ ਨਾਲੋਂ ਬਿਹਤਰ ਬਣਾਇਆ ਹੈ।ਪ੍ਰੋ. ਐੱਸ. ਪੀ. ਸਿੰਘ ਬਘੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਬਤ ਕੀਤਾ ਹੈ ਕਿ ਦੇਸ਼ ਦੀ ਸੇਵਾ ਸਭ ਤੋਂ ਉੱਪਰ ਹੈ। ਉਨ੍ਹਾਂ ਦੇ ਸ਼ਾਸਨ ਕਰਕੇ ਅੱਜ ਭਾਰਤ ‘ਭਾਰਤੀ ਰਾਜਨੀਤੀ ਦੇ ਸੁਨਹਿਰੀ ਯੁੱਗ ਵੱਲ ਵਧ ਰਿਹਾ ਹੈ।
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ‘ਸਵਾਮਿਤਵ ਯੋਜਨਾ’ ਅਤੇ ‘ਨੀਲੀ ਕ੍ਰਾਂਤੀ’ ਨੇ ਪੇਂਡੂ ਭਾਰਤ ਦੇ ਵਿਕਾਸ ਵਿੱਚ ਮਹੱਤਵਪੂਰਨ ਤਬਦੀਲੀਆਂ ਲਿਆਉਣ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਸਵਾਮਿਤਵ ਯੋਜਨਾ ਦੇ ਤਹਿਤ, ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਾਇਦਾਦ ਕਾਰਡ ਜਾਰੀ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ’ਤੇ ਦਸਤਾਵੇਜ਼ੀ ਮਾਲਕੀ ਅਧਿਕਾਰ ਪ੍ਰਦਾਨ ਕੀਤੇ ਗਏ ਹਨ। ਇਸ ਨਾਲ ਜ਼ਮੀਨ ਅਤੇ ਜਾਇਦਾਦ ਨਾਲ ਜੁੜੇ ਵਿਵਾਦਾਂ ਦੇ ਹੱਲ ਕਰਨ ਵਿੱਚ ਮਦਦ ਮਿਲੀ ਹੈ ਅਤੇ ਲੋਕਾਂ ਲਈ ਆਪਣੀ ਜਾਇਦਾਦ ਦੇ ਆਧਾਰ ’ਤੇ ਕਰਜ਼ੇ ਅਤੇ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨਾ ਵੀ ਆਸਾਨ ਹੋਇਆ ਹੈ।
ਇਸ ਸਮਾਗਮ ਦੌਰਾਨ, ਪਤਵੰਤੇ ਸੱਜਣਾਂ ਵੱਲੋਂ ‘ਸਵਾਮਿਤਵ’ ਯੋਜਨਾ ਤਹਿਤ ਪੇਂਡੂ ਲਾਭਪਾਤਰੀਆਂ ਨੂੰ ਜਾਇਦਾਦ ਕਾਰਡ ਵੰਡੇ ਗਏ। ਨਾਲ ਹੀ, ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੇ ਲਾਭਾਂ 'ਤੇ ਚਰਚਾ ਕਰਨ ਲਈ ਮੱਛੀ ਪਾਲਣ ਯੋਜਨਾ ਅਤੇ ਸਵਾਮਿਤਵ ਕਾਰਡ ਯੋਜਨਾ ਦੇ ਲਾਭਪਾਤਰੀਆਂ ਨਾਲ ਸਿੱਧੀ ਗੱਲਬਾਤ ਵੀ ਕੀਤੀ ਗਈ। ਸਵਾਮਿਤਵ ਯੋਜਨਾ ਅਤੇ ਪੀਐੱਮ ਮੱਛੀ ਸੰਪਦਾ ਯੋਜਨਾ ਦੇ ਲਾਭਪਾਤਰੀਆਂ ਨੇ ਵੀ ਇਨ੍ਹਾਂ ਯੋਜਨਾਵਾਂ ਤੋਂ ਪ੍ਰਾਪਤ ਹੋਏ ਫ਼ਾਇਦਿਆਂ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।
ਇਸ ਸਮਾਗਮ ਵਿੱਚ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਡਾ. ਮੀਨੇਸ਼ ਸ਼ਾਹ, ਪੰਚਾਇਤੀ ਰਾਜ ਵਿਭਾਗ ਦੇ ਸੰਯੁਕਤ ਸਕੱਤਰ ਅਮਿਤ ਅਗਰਵਾਲ, ਡਾਇਰੈਕਟਰ ਧਰਮੇਂਦਰ ਜੀ, ਜ਼ਿਲ੍ਹਾ ਵਿਕਾਸ ਅਧਿਕਾਰੀ ਕੁਮਾਰੀ ਦੇਵਹੂਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ-ਨਾਲ ਮੱਛੀ ਸੰਪਦਾ ਯੋਜਨਾ ਅਤੇ ਸਵਾਮਿਤਵ ਯੋਜਨਾ ਦੇ ਲਾਭਪਾਤਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
******
ਐੱਸਐੱਮ/ਆਈਜੇ/ਜੇਡੀ
(Release ID: 2313563)
ਵਿਜ਼ੀਟਰ ਕਾਊਂਟਰ : 13