ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੈ ਮੀਣਾ ਨੂੰ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਅਤੇ ਸੌਫਟ ਟੈਨਿਸ ਵਿੱਚ ਭਾਰਤ ਦੇ ਪਹਿਲੇ ਏਸ਼ਿਆਈ ਖੇਡਾਂ ਦੇ ਤਮਗਾ ਜੇਤੂ ਬਣਨ ’ਤੇ ਵਧਾਈਆਂ ਦਿੱਤੀਆਂ

Posted On: 23 SEP 2026 2:22PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈ ਮੀਣਾ ਨੂੰ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਅਤੇ ਸੋਫਟ ਟੈਨਿਸ ਵਿੱਚ ਭਾਰਤ ਦਾ ਪਹਿਲਾ ਏਸ਼ਿਆਈ ਖੇਡਾਂ ਦਾ ਤਮਗਾ ਜੇਤੂ ਬਣਨ ਤੇ ਵਧਾਈਆਂ ਦਿੱਤੀਆਂ ਅਤੇ ਇਸ ਨੂੰ ਭਾਰਤੀ ਸੌਫਟ ਟੈਨਿਸ ਲਈ ਇੱਕ ਇਤਿਹਾਸਕ ਪ੍ਰਾਪਤੀ ਦੱਸਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਭਾਰਤ ਵਿੱਚ ਇਸ ਖੇਡ ਲਈ ਇੱਕ ਯਾਦਗਾਰ ਨਵਾਂ ਅਧਿਆਇ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਤਮਗਾ ਕਈ ਹੋਰ ਨੌਜਵਾਨਾਂ ਨੂੰ ਸੌਫਟ ਟੈਨਿਸ ਅਪਣਾਉਣ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਜੈ ਮੀਣਾ ਨੂੰ ਅੱਗੇ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ਤੇ ਇੱਕ ਪੋਸਟ ਵਿੱਚ ਜ਼ਿਕਰ ਕੀਤਾ:

ਭਾਰਤੀ ਸੌਫਟ ਟੈਨਿਸ ਲਈ ਇੱਕ ਇਤਿਹਾਸਕ ਪ੍ਰਾਪਤੀ!

ਜੈ ਮੀਣਾ ਨੂੰ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਅਤੇ ਸੌਫਟ ਟੈਨਿਸ ਵਿੱਚ ਭਾਰਤ ਦਾ ਪਹਿਲਾ ਏਸ਼ਿਆਈ ਖੇਡਾਂ ਦਾ ਤਮਗਾ ਜੇਤੂ ਬਣਨ ਤੇ ਵਧਾਈਆਂ। ਉਨ੍ਹਾਂ ਦੀ ਇਹ ਪ੍ਰਾਪਤੀ ਭਾਰਤ ਵਿੱਚ ਖੇਡ ਲਈ ਇੱਕ ਯਾਦਗਾਰ ਨਵਾਂ ਅਧਿਆਇ ਹੈ।

ਇਹ ਤਮਗਾ ਕਈ ਹੋਰ ਨੌਜਵਾਨਾਂ ਨੂੰ ਸੌਫਟ ਟੈਨਿਸ ਅਪਣਾਉਣ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇ। ਅੱਗੇ ਦੀ ਯਾਤਰਾ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2314041) ਵਿਜ਼ੀਟਰ ਕਾਊਂਟਰ : 4