ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 49 ਕਿਲੋਗ੍ਰਾਮ ਭਾਰ-ਵਰਗ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਮੀਰਾਬਾਈ ਚਾਨੂ ਨੂੰ ਵਧਾਈਆਂ ਦਿੱਤੀਆਂ
Posted On:
23 SEP 2026 12:47PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾਵਾਂ ਦੇ 49 ਕਿਲੋਗ੍ਰਾਮ ਭਾਰ-ਵਰਗ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਮੀਰਾਬਾਈ ਚਾਨੂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ ਸੰਕਲਪ ਅਤੇ ਨਿਰੰਤਰਤਾ ਦੇਸ਼ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ ਅਤੇ ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਨੇ ਮੀਰਾਬਾਈ ਚਾਨੂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“@mirabai_chanu ਲਈ ਇੱਕ ਖਾਸ ਚਾਂਦੀ ਦਾ ਤਮਗਾ!
ਮਹਿਲਾਵਾਂ ਦੇ 49 ਕਿਲੋਗ੍ਰਾਮ ਭਾਰ-ਵਰਗ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਤਮਗਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦਾ ਦ੍ਰਿੜ ਸੰਕਲਪ ਅਤੇ ਨਿਰੰਤਰਤਾ ਦੇਸ਼ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ: PM @narendramodi”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2314052)
ਵਿਜ਼ੀਟਰ ਕਾਊਂਟਰ : 4
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam