ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਬੱਸ ਅੱਗ ਹਾਦਸੇ ਵਿੱਚ ਹੋਏ ਜਾਨ-ਮਾਲਦੇ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ

Posted On: 24 SEP 2026 11:14AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਇੱਕ ਬੱਸ ਅੱਗ ਹਾਦਸੇ ’ਚ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ। ਸ਼੍ਰੀ ਮੋਦੀ ਨੇ ਕਿਹਾ ਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ’ਤੇ ਇੱਕ ਪੋਸਟ ਸਾਂਝੀ ਕੀਤੀ:

ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਬੱਸ ’ਚ ਅੱਗ ਲੱਗਣ ਕਾਰਨ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ । ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ  ਦੀ ਪ੍ਰਾਰਥਨਾ ਕਰਦਾ ਹਾਂ ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ, “ਮ੍ਰਿਤਕਾਂ ਦੇ ਪਰਿਵਾਰਾਂਨੂੰ ਪੀ.ਐੱਮ.ਐੱਨ.ਆਰ.ਐੱਫ.ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2314424) ਵਿਜ਼ੀਟਰ ਕਾਊਂਟਰ : 7