ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਡਬਲ ਸਕਲਜ਼ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਸਤਨਾਮ ਸਿੰਘ ਅਤੇ ਸਲਮਾਨ ਖ਼ਾਨ ਨੂੰ ਵਧਾਈਆਂ ਦਿੱਤੀਆਂ
Posted On:
24 SEP 2026 9:50AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਡਬਲ ਸਕਲਜ਼ ਮੁਕਾਬਲੇ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਣ ’ਤੇ ਸਤਨਾਮ ਸਿੰਘ ਅਤੇ ਸਲਮਾਨ ਖ਼ਾਨ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਅੱਜ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਬਰ ਅਤੇ ਤਾਲਮੇਲ ਸ਼ਲਾਘਾਯੋਗ ਰਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪ੍ਰਾਪਤੀ ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਨੂੰ ਹੋਰ ਵੀ ਬੁਲੰਦੀਆਂ ਪ੍ਰਾਪਤ ਕਰਨ ਲਈ ਪ੍ਰੇਰਨਾ ਦੇਵੇਗੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ’ਤੇ ਇੱਕ ਪੋਸਟ ਸਾਂਝੀ ਕੀਤੀ:
“ਪੁਰਸ਼ਾਂ ਦੇ ਡਬਲ ਸਕਲਜ਼ ਮੁਕਾਬਲੇ ਵਿੱਚ ਸਤਨਾਮ ਸਿੰਘ ਅਤੇ ਸਲਮਾਨ ਖਾਨ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਭਾਰਤ ਨੂੰ ਕਾਂਸੀ ਦਾ ਤਗਮਾ ਦਿਵਾਇਆ।”
ਉਨ੍ਹਾਂ ਦਾ ਸੰਜਮ ਅਤੇ ਤਾਲਮੇਲ ਸ਼ਲਾਘਾਯੋਗ ਰਿਹਾ। ਆਸ ਹੈ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਬੁਲੰਦੀਆਂ’ਤੇ ਪਹੁੰਚਣ ਲਈ ਪ੍ਰੇਰਨਾ ਦੇਵੇਗੀ: ਪ੍ਰਧਾਨ ਮੰਤਰੀ @narendramodi
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2314425)
ਵਿਜ਼ੀਟਰ ਕਾਊਂਟਰ : 7
Read this release in:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam