ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 10,000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਸੀਮਾ ਨੂੰ ਵਧਾਈ ਦਿੱਤੀ
Posted On:
24 SEP 2026 7:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 10,000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਸੀਮਾ ਪ੍ਰਤੀ ਮਾਣ ਪ੍ਰਗਟਾਇਆ ਅਤੇ ਇਸ ਪ੍ਰਾਪਤੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦ੍ਰਿੜ੍ਹ ਪ੍ਰਦਰਸ਼ਨ ਨਾਲ ਕਈ ਸਾਲਾਂ ਬਾਅਦ ਇਸ ਮੁਕਾਬਲੇ ਵਿੱਚ ਭਾਰਤ ਨੂੰ ਤਗ਼ਮਾ ਮਿਲਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਧੀਰਜ, ਅਨੁਸ਼ਾਸਨ ਅਤੇ ਸਾਲਾਂ ਦੀ ਸਖ਼ਤ ਮਿਹਨਤ ਨੂੰ ਦਰਸਾਉਣ ਵਾਲੀ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਸਫ਼ਲਤਾਵਾਂ ਹਾਸਲ ਕਰਨ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 10,000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਸੀਮਾ ’ਤੇ ਮਾਣ ਹੈ! ਉਨ੍ਹਾਂ ਨੂੰ ਵਧਾਈ।
ਉਨ੍ਹਾਂ ਦੇ ਦ੍ਰਿੜ੍ਹ ਪ੍ਰਦਰਸ਼ਨ ਨੇ ਕਈ ਸਾਲਾਂ ਬਾਅਦ ਇਸ ਮੁਕਾਬਲੇ ਵਿੱਚ ਭਾਰਤ ਨੂੰ ਤਗਮਾ ਦਿਵਾਇਆ ਹੈ।
ਇਹ ਧੀਰਜ, ਅਨੁਸ਼ਾਸਨ ਅਤੇ ਸਾਲਾਂ ਦੀ ਸਖ਼ਤ ਮਿਹਨਤ ਨੂੰ ਦਰਸਾਉਣ ਵਾਲੀ ਸ਼ਾਨਦਾਰ ਪ੍ਰਾਪਤੀ ਹੈ।
ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਹੋਰ ਵੀ ਕਈ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi"
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2314777)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam