ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਨਿਸ਼ਾਨੇਬਾਜ਼ੀ ਸਕੀਟ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਅਨੰਤਜੀਤ ਸਿੰਘ ਨਰੂਕਾ, ਭਵਤੇਗ ਸਿੰਘ ਗਿੱਲ ਅਤੇ ਮੈਰਾਜ ਅਹਿਮਦ ਖ਼ਾਨ ਨੂੰ ਵਧਾਈਆਂ ਦਿੱਤੀਆਂ
Posted On:
23 SEP 2026 10:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਰਸ਼ਾਂ ਦੇ ਨਿਸ਼ਾਨੇਬਾਜ਼ੀ ਸਕੀਟ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਅਨੰਤਜੀਤ ਸਿੰਘ ਨਰੂਕਾ, ਭਵਤੇਗ ਸਿੰਘ ਗਿੱਲ ਅਤੇ ਮੈਰਾਜ ਅਹਿਮਦ ਖ਼ਾਨ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਨੂੰ ਏਸ਼ਿਆਈ ਖੇਡਾਂ ਵਿੱਚ ਇੱਕ ਮਾਣ ਵਾਲੀ ਪ੍ਰਾਪਤੀ ਦੱਸਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਅਤੇ ਟੀਮ ਵਰਕ ਮਿਸਾਲੀ ਰਿਹਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:
ਏਸ਼ਿਆਈ ਖੇਡਾਂ ਵਿੱਚ ਇੱਕ ਮਾਣ ਵਾਲੀ ਪ੍ਰਾਪਤੀ।
ਪੁਰਸ਼ਾਂ ਦੇ ਸਕੀਟ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਅਨੰਤਜੀਤ ਸਿੰਘ ਨਰੂਕਾ, ਭਵਤੇਗ ਸਿੰਘ ਗਿੱਲ ਅਤੇ ਮੈਰਾਜ ਅਹਿਮਦ ਖ਼ਾਨ ਨੂੰ ਦਿਲੋਂ ਵਧਾਈਆਂ। ਉਨ੍ਹਾਂ ਦੀ ਇਕਾਗਰਤਾ ਅਤੇ ਟੀਮ ਵਰਕ ਮਿਸਾਲੀ ਰਹੀ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2314782)
ਵਿਜ਼ੀਟਰ ਕਾਊਂਟਰ : 13
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Telugu
,
Kannada
,
Malayalam