ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸ਼ਾਟ ਪੁੱਟ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ
Posted On:
25 SEP 2026 9:17PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਨਪ੍ਰੀਤ ਕੌਰ ਨੂੰ ਏਸ਼ਿਆਈ ਖੇਡਾਂ ਵਿੱਚ ਸ਼ਾਟ ਪੁੱਟ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸ਼ਾਨਦਾਰ ਥ੍ਰੋਅ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਨਿਰੰਤਰ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਮਨਪ੍ਰੀਤ ਕੌਰ ਵੱਲੋਂ ਸ਼ਾਟ ਪੁੱਟ ਵਿੱਚ ਸ਼ਾਨਦਾਰ ਪ੍ਰਦਰਸ਼ਨ !
ਉਨ੍ਹਾਂ ਦੇ ਸ਼ਾਨਦਾਰ ਥ੍ਰੋਅ ਨੇ ਉਨ੍ਹਾਂ ਨੂੰ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਦਿਵਾਇਆ ਹੈ। ਮਨਪ੍ਰੀਤ ਨੂੰ ਬਹੁਤ-ਬਹੁਤ ਵਧਾਈ! ਭਵਿੱਖ ਵਿੱਚ ਉਨ੍ਹਾਂ ਦੀ ਨਿਰੰਤਰ ਸਫ਼ਲਤਾ ਲਈ ਸ਼ੁੱਭਕਾਮਨਾਵਾਂ:: ਪ੍ਰਧਾਨ ਮੰਤਰੀ @narendramodi"
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315313)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
Marathi
,
हिन्दी
,
Assamese
,
Bengali
,
Gujarati
,
Tamil
,
Telugu
,
Kannada
,
Malayalam