ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 10,000 ਮੀਟਰ ਦੌੜ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈ ਦਿੱਤੀ
Posted On:
25 SEP 2026 9:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਚੀ- ਨਾਗੋਯਾ ਵਿੱਚ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 10,000 ਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਇਸ ਮੁਕਾਬਲੇ ਵਿੱਚ ਇਸ ਤੋਂ ਪਹਿਲਾਂ ਜਿੱਤੇ ਕਾਂਸੀ ਦੇ ਤਗਮੇ ਤੋਂ ਬਾਅਦ, ਉਹ ਪੋਡੀਅਮ ’ਤੇ ਲਗਾਤਾਰ ਦੇਸ਼ ਦਾ ਮਾਣ ਵਧਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਸਮਰਪਣ ਅਤੇ ਨਿਰੰਤਰ ਤਰੱਕੀ ਭਾਰਤ ਦੇ ਨੌਜਵਾਨ ਡਿਸਟੈਂਸ ਰਨਰਜ਼ ਨੂੰ ਪ੍ਰੇਰਿਤ ਕਰੇਗੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
"ਪਹਿਲਾਂ ਕਾਂਸੀ ਦਾ ਅਤੇ ਹੁਣ ਆਈਚੀ- ਨਾਗੋਯਾ ਵਿੱਚ ਚਾਂਦੀ ਦਾ ਤਗਮਾ। ਗੁਲਵੀਰ ਸਿੰਘ ਏਸ਼ਿਆਈ ਖੇਡਾਂ ਦੇ ਪੋਡੀਅਮ ’ਤੇ ਦੇਸ਼ ਦਾ ਮਾਣ ਵਧਾ ਰਹੇ ਹਨ !
"ਪੁਰਸ਼ਾਂ ਦੀ 10,000 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵਧਾਈ। ਉਨ੍ਹਾਂ ਦਾ ਸਮਰਪਣ ਅਤੇ ਨਿਰੰਤਰ ਪ੍ਰਦਰਸ਼ਨ ਭਾਰਤ ਭਰ ਦੇ ਨੌਜਵਾਨ ਡਿਸਟੈਂਸ ਰਨਰਜ਼ ਨੂੰ ਪ੍ਰੇਰਿਤ ਕਰੇਗਾ: ਪ੍ਰਧਾਨ ਮੰਤਰੀ @narendramodi"
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315317)
ਵਿਜ਼ੀਟਰ ਕਾਊਂਟਰ : 3
Read this release in:
English
,
Urdu
,
Marathi
,
हिन्दी
,
Assamese
,
Bengali
,
Gujarati
,
Tamil
,
Telugu
,
Kannada
,
Malayalam