ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪੁਰਸ਼ ਬੈਡਮਿੰਟਨ ਟੀਮ ਨੂੰ ਵਧਾਈ ਦਿੱਤੀ

Posted On: 24 SEP 2026 7:13PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪੁਰਸ਼ ਬੈਡਮਿੰਟਨ ਟੀਮ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਤਗਮਾ ਉਨ੍ਹਾਂ ਦੇ ਜਨੂੰਨ ਅਤੇ ਸਖ਼ਤ ਮਿਹਨਤ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਟੀਮ ਨੇ ਮੁਕਾਬਲੇ ਦੌਰਾਨ ਸ਼ਾਨਦਾਰ ਜਜ਼ਬੇ ਦਾ ਪ੍ਰਦਰਸ਼ਨ ਕੀਤਾ । ਸ਼੍ਰੀ ਮੋਦੀ ਨੇ ਟੀਮ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਸਾਡੀ ਪੁਰਸ਼ ਬੈਡਮਿੰਟਨ ਟੀਮ ਨੂੰ ਵਧਾਈ!

ਇਹ ਤਗਮਾ ਉਨ੍ਹਾਂ ਦੇ ਜਨੂੰਨ ਅਤੇ ਸਖ਼ਤ ਮਿਹਨਤ ਨੂੰ ਦਰਸਾਉਂਦਾ ਹੈ। ਪੂਰੀ ਟੀਮ ਨੇ ਮੁਕਾਬਲੇ ਦੌਰਾਨ ਸ਼ਾਨਦਾਰ ਜਜ਼ਬੇ ਦਾ ਪ੍ਰਦਰਸ਼ਨ ਕੀਤਾ।

ਆਉਣ ਵਾਲੇ ਮੁਕਾਬਲਿਆਂ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi"

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2315318) ਵਿਜ਼ੀਟਰ ਕਾਊਂਟਰ : 4