ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਤਜਿੰਦਰਪਾਲ ਸਿੰਘ ਨੂੰ ਵਧਾਈ ਦਿੱਤੀ


Posted On: 26 SEP 2026 7:55PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਨਾਲ ਚਾਂਦੀ ਦਾ ਤਗਮਾ ਜਿੱਤਣ ਵਾਲੇ ਤਜਿੰਦਰਪਾਲ ਸਿੰਘ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਤਜਿੰਦਰਪਾਲ ਨੇ ਆਪਣੀ ਇਕਾਗਰਤਾ ਅਤੇ ਲਗਨ ਨਾਲ  ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਏਸ਼ਿਆਈ ਖੇਡਾਂ ਦਾ ਇੱਕ ਹੋਰ ਤਮਗਾ ਉਨ੍ਹਾਂ ਦੀ ਬੇਮਿਸਾਲ ਯਾਤਰਾ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਨੇ ਤਜਿੰਦਰਪਾਲ ਨੂੰ ਭਵਿੱਖ ਵਿੱਚ ਹੋਰ ਵੀ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ, ਲਿਖਿਆ:

“@Tajinder_Singh3 ਦਾ ਸ਼ਾਨਦਾਰ ਪ੍ਰਦਰਸ਼ਨ! ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਨਾਲ ਚਾਂਦੀ ਦਾ ਤਗਮਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈ।”

ਤਜਿੰਦਰਪਾਲ ਨੇ ਆਪਣੀ ਇਕਾਗਰਤਾ ਅਤੇ ਲਗਨ ਨਾਲ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਏਸ਼ਿਆਈ ਖੇਡਾਂ ਦਾ ਇੱਕ ਹੋਰ ਤਮਗਾ ਉਨ੍ਹਾਂ ਦੀ ਬੇਮਿਸਾਲ ਯਾਤਰਾ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2315467) ਵਿਜ਼ੀਟਰ ਕਾਊਂਟਰ : 12