ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੋਸ਼ਨਾ ਚਿਨੱਪਾ ਅਤੇ ਵੇਲਾਵਨ ਸੇਂਥਿਲਕੁਮਾਰ ਨੂੰ ਏਸ਼ਿਆਈ ਖੇਡਾਂ ਦੇ ਸਕੁਐਸ਼ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈਆਂ ਦਿੱਤੀਆਂ
Posted On:
26 SEP 2026 7:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੋਸ਼ਨਾ ਚਿਨੱਪਾ ਅਤੇ ਵੇਲਾਵਨ ਸੇਂਥਿਲਕੁਮਾਰ ਨੂੰ ਏਸ਼ਿਆਈ ਖੇਡਾਂ ਦੇ ਸਕੁਐਸ਼ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸ਼ਾਨਦਾਰ ਹੁਨਰ ਅਤੇ ਦ੍ਰਿੜ ਇਰਾਦੇ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜੋਸ਼ਨਾ ਲਈ ਇਹ 2010 ਤੋਂ ਲਗਾਤਾਰ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਅਤੇ ਹਰੇਕ ਮੁਕਾਬਲੇ ਵਿੱਚ ਤਗਮਾ ਜਿੱਤਣ ਨਾਲ ਜੁੜਿਆ ਹੈ, ਅਤੇ ਉਨ੍ਹਾਂ ਦੀ ਇਕਸਾਰਤਾ ਅਸਲ ’ਚ ਕਮਾਲ ਦੀ ਹੈ। ਸ਼੍ਰੀ ਮੋਦੀ ਨੇ ਦੋਵਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
“ਏਸ਼ਿਆਈ ਖੇਡਾਂ ਦੇ ਸਕੁਐਸ਼ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ @joshnachinappa ਅਤੇ ਵੇਲਾਵਨ ਸੇਂਥਿਲਕੁਮਾਰ ਨੂੰ ਵਧਾਈਆਂ। ਉਨ੍ਹਾਂ ਦਾ ਹੁਨਰ ਅਤੇ ਦ੍ਰਿੜ ਇਰਾਦਾ ਅਸਾਧਾਰਨ ਹੈ।”
ਜੋਸ਼ਨਾ ਲਈ, ਇਹ 2010 ਤੋਂ ਲਗਾਤਾਰ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਅਤੇ ਹਰ ਮੁਕਾਬਲੇ ਵਿੱਚ ਤਗਮਾ ਜਿੱਤਣ ਨਾਲ ਜੁੜਿਆ ਹੈ। ਉਨ੍ਹਾਂ ਦੀ ਇਕਸਾਰਤਾ ਅਸਲ ’ਚ ਕਮਾਲ ਦੀ ਹੈ।
ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ: ਪੀਐੱਮ @narendramodi"
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315506)
ਵਿਜ਼ੀਟਰ ਕਾਊਂਟਰ : 8
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Telugu
,
Kannada
,
Malayalam