ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸਿੰਗਲਜ਼ ਸਕੁਐਸ਼ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਅਭੈ ਸਿੰਘ ਨੂੰ ਵਧਾਈ ਦਿੱਤੀ

Posted On: 27 SEP 2026 8:24PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸਿੰਗਲਜ਼ ਸਕੁਐਸ਼ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਅਭੈ ਸਿੰਘ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਹੁਨਰ ਅਤੇ ਲਗਨ ਨੇ ਭਾਰਤ ਦਾ ਮਾਣ ਵਧਾਇਆ ਹੈ ਅਤੇ ਇਹ ਪ੍ਰਾਪਤੀ ਉਨ੍ਹਾਂ ਵੱਲੋਂ ਸਾਲਾਂ ਤੋਂ ਕੀਤੀ ਗਈ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

"ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸਿੰਗਲਜ਼ ਸਕੁਐਸ਼ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ @abhaysinghk98 ਨੂੰ ਵਧਾਈ! ਉਨ੍ਹਾਂ ਦੇ ਹੁਨਰ ਅਤੇ ਲਗਨ ਨੇ ਭਾਰਤ ਦਾ ਮਾਣ ਵਧਾਇਆ ਹੈ। ਇਹ ਪ੍ਰਾਪਤੀ ਉਨ੍ਹਾਂ ਵੱਲੋਂ ਸਾਲਾਂ ਤੋਂ ਕੀਤੀ ਗਈ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ। ਭਵਿੱਖ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ : ਪ੍ਰਧਾਨ ਮੰਤਰੀ @narendramodi"

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2315869) ਵਿਜ਼ੀਟਰ ਕਾਊਂਟਰ : 9