ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਸਿੰਗਲਜ਼ ਸਕੁਐਸ਼ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਅਨਾਹਤ ਸਿੰਘ ਨੂੰ ਵਧਾਈ ਦਿੱਤੀ
Posted On:
27 SEP 2026 8:27PM by PIB Chandigarh
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਸਿੰਗਲਜ਼ ਸਕੁਐਸ਼ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਅਨਾਹਤ ਸਿੰਘ ਨੂੰ ਵਧਾਈ ਦਿੱਤੀ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ, ਵਿਸ਼ੇਸ਼ ਰੂਪ ਵਿੱਚ ਦੁਨੀਆ ਦੇ ਸਭ ਤੋਂ ਵਧੀਆ ਖਿਡਾਰੀਆਂ ਦੇ ਵਿਰੁੱਧ ਖੇਡਦੇ ਹੋਏ । ਸ਼੍ਰੀ ਮੋਦੀ ਨੇ ਅੱਗੇ ਇਹ ਆਸ ਪ੍ਰਗਟਾਈ ਕਿ ਉਹ ਇਸੇ ਤਰ੍ਹਾਂ ਨਵੀਂਆਂ ਬੁਲੰਦੀਆਂ ਛੂੰਹਦੀ ਰਹੇ ਅਤੇ ਭਾਰਤ ਲਈ ਕਈ ਹੋਰ ਸਫਲਤਾਵਾਂ ਹਾਸਲ ਕਰਦੀ ਰਹੇ ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:
"@Anahat_Singh13 ਨੇ ਇੱਕ ਸ਼ਾਨਦਾਰ ਚਾਂਦੀ ਦਾ ਤਗਮਾ ਜਿੱਤਿਆ! ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਸਿੰਗਲਜ਼ ਸਕੁਐਸ਼ ਮੁਕਾਬਲੇ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਬਹੁਤ ਪ੍ਰਭਾਵਸ਼ਾਲੀ ਰਿਹਾ ਹੈ । ਉਨ੍ਹਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਵਿਸ਼ੇਸ਼ ਰੂਪ ਨਾਲ ਸਭ ਤੋਂ ਵਧੀਆ ਖਿਡਾਰੀਆਂ ਦੇ ਖ਼ਿਲਾਫ਼ ਖੇਡਦੇ ਹੋਏ। ਉਹ ਇਸੇ ਤਰ੍ਹਾਂ ਨਵੀਂਆਂ ਬੁਲੰਦੀਆਂ ਨੂੰ ਛੂੰਹਦੀ ਰਹੇ ਅਤੇ ਭਾਰਤ ਦਾ ਨਾਮ ਰੌਸ਼ਨ ਕਰਦੀ ਰਹੇ : ਪ੍ਰਧਾਨ ਮੰਤਰੀ @narendramodi"
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315871)
ਵਿਜ਼ੀਟਰ ਕਾਊਂਟਰ : 7
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam