ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਉੱਚੀ ਛਾਲ ਮੁਕਾਬਲੇ ਵਿੱਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਣ ’ਤੇ ਸਰਵੇਸ਼ ਕੁਸ਼ਾਰੇ ਨੂੰ ਵਧਾਈ ਦਿੱਤੀ

Posted On: 27 SEP 2026 9:19PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਉੱਚੀ ਛਾਲ ਮੁਕਾਬਲੇ ਵਿੱਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਣ ’ਤੇ ਸਰਵੇਸ਼ ਕੁਸ਼ਾਰੇ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਤਗਮੇ ਲਈ ਭਾਰਤ ਦੇ ਪੰਜ ਦਹਾਕਿਆਂ ਦੀ ਲੰਬੀ ਉਡੀਕ ਨੂੰ ਖ਼ਤਮ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਅਸਲ ਵਿੱਚ ਦ੍ਰਿੜ੍ਹਤਾ ਅਤੇ ਸੰਕਲਪ ਨਾਲ ਹਾਸਲ ਕੀਤੀ ਗਈ ਇੱਕ ਯਾਦਗਾਰ ਪ੍ਰਾਪਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਉੱਚੀ ਛਾਲ ਵਿੱਚ ਸਰਵੇਸ਼ ਕੁਸ਼ਾਰੇ ਲਈ ਇਤਿਹਾਸਕ ਚਾਂਦੀ ਦਾ ਤਗਮਾ! ਇੱਕ ਸ਼ਾਨਦਾਰ ਕੋਸ਼ਿਸ਼ ਨਾਲ, ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਤਗਮੇ ਲਈ ਭਾਰਤ ਦੀ ਪੰਜ ਦਹਾਕਿਆਂ ਦੀ ਉਡੀਕ ਨੂੰ ਖ਼ਤਮ ਕੀਤਾ। ਇਹ ਅਸਲ ’ਚ ਦ੍ਰਿੜ੍ਹਤਾ ਅਤੇ ਦ੍ਰਿੜ੍ਹ ਸੰਕਲਪ ਤੋਂ ਪ੍ਰੇਰਿਤ ਇੱਕ ਯਾਦਗਾਰ ਪ੍ਰਾਪਤੀ ਹੈ: ਪੀਐੱਮ ਨਰੇਂਦਰ ਮੋਦੀ”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2315873) ਵਿਜ਼ੀਟਰ ਕਾਊਂਟਰ : 3