ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪਾਰੁਲ ਚੌਧਰੀ ਨੂੰ ਵਧਾਈ ਦਿੱਤੀ

Posted On: 27 SEP 2026 9:24PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪਾਰੁਲ ਚੌਧਰੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੋਡੀਅਮ ਤੱਕ ਪਹੁੰਚਣ ਦੇ ਨਾਲ-ਨਾਲ ਆਪਣਾ ਸਭ ਤੋਂ ਵਧੀਆ ਨਿੱਜੀ ਪ੍ਰਦਰਸ਼ਨ  ਦਰਜ ਕਰਨਾ ਇਸ ਸਫ਼ਲਤਾ ਨੂੰ ਹੋਰ ਵੀ ਖ਼ਾਸ ਬਣਾਉਂਦਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪਾਰੁਲ ਦੇ ਸਮਰਪਣ ਅਤੇ ਅਟੁੱਟ ਲਗਨ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਨਾਲ ਹੀ ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਪਾਰੁਲ ਚੌਧਰੀ ਦਾ ਸ਼ਾਨਦਾਰ ਪ੍ਰਦਰਸ਼ਨ, ਉਨ੍ਹਾਂ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ! ਇਸ ਸਫ਼ਲਤਾ ਨੂੰ ਹੋਰ ਵੀ ਖ਼ਾਸ ਬਣਾਉਣ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਨੇ ਪੋਡੀਅਮ ਤੱਕ ਪਹੁੰਚਣ ਦੇ ਨਾਲ-ਨਾਲ ਆਪਣਾ ਸਭ ਤੋਂ ਵਧੀਆ ਨਿੱਜੀ ਪ੍ਰਦਰਸ਼ਨ ਵੀ ਦਿੱਤਾ।ਉਨ੍ਹਾਂ ਦੇ ਸਮਰਪਣ ਅਤੇ ਅਟੁੱਟ ਲਗਨ ’ਤੇ ਪੂਰੇ ਭਾਰਤ ਨੂੰ ਮਾਣ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ: ਪੀਐੱਮ @narendramodi"

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2315874) ਵਿਜ਼ੀਟਰ ਕਾਊਂਟਰ : 7