ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਹਰਿਤਾ ਭਦਰਾ ਨੂੰ ਵਧਾਈ ਦਿੱਤੀ
Posted On:
27 SEP 2026 8:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 200 ਮੀਟਰ ਮੁਕਾਬਲੇ ਵਿੱਚ ਸ਼ਾਨਦਾਰ ਕਾਂਸੀ ਦਾ ਤਗਮਾ ਜਿੱਤਣ ’ਤੇ ਹਰਿਤਾ ਭਦਰਾ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਆਪਣੇ ਪਹਿਲੇ ਹੀ ਮੁਕਾਬਲੇ ਵਿੱਚ ਉਨ੍ਹਾਂ ਨੇ ਆਤਮਵਿਸ਼ਵਾਸ ਅਤੇ ਦ੍ਰਿੜ੍ਹ ਇਰਾਦੇ ਨਾਲ ਦੌੜ ਲਗਾਈ ਅਤੇ ਪੋਡੀਅਮ ’ਤੇ ਆਪਣੀ ਜਗ੍ਹਾ ਬਣਾਈ । ਸ਼੍ਰੀ ਮੋਦੀ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਹਰਿਤਾ ਭਦਰਾ ਨੇ ਸ਼ਾਨਦਾਰ ਕਾਂਸੀ ਦਾ ਤਗਮਾ ਜਿੱਤਿਆ! ਏਸ਼ਿਆਈ ਖੇਡਾਂ ਵਿੱਚ ਆਪਣੇ ਪਹਿਲੇ ਹੀ ਮੁਕਾਬਲੇ ਵਿੱਚ ਪੂਰੇ ਆਤਮਵਿਸ਼ਵਾਸ ਅਤੇ ਦ੍ਰਿੜ੍ਹ ਇਰਾਦੇ ਨਾਲ ਦੌੜ ਲਗਾਈ ਅਤੇ ਪੋਡੀਅਮ ’ਤੇ ਆਪਣੀ ਜਗ੍ਹਾ ਬਣਾਈ । ਇਸ ਸ਼ਾਨਦਾਰ ਸਫ਼ਲਤਾ ਲਈ ਉਨ੍ਹਾਂ ਨੂੰ ਵਧਾਈ। ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ: ਪ੍ਰਧਾਨ ਮੰਤਰੀ @narendramodi"
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315877)
ਵਿਜ਼ੀਟਰ ਕਾਊਂਟਰ : 8
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam