ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਸ਼ੋਕ ਸਿੰਘਲ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਆਤਮਿਕ ਸੰਕਲਪ ਅਤੇ ਸਮਾਜਿਕ ਏਕਤਾ ਪ੍ਰਤੀ ਸਮਰਪਣ ਨੂੰ ਯਾਦ ਕੀਤਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਸਮਰਪਿਤ ਇੱਕ ਲੇਖ ਲਿਖਿਆ
Posted On:
28 SEP 2026 10:35AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਅਸ਼ੋਕ ਸਿੰਘਲ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਦ੍ਰਿੜ੍ਹ ਵਿਸ਼ਵਾਸ, ਸਾਦਗੀ ਅਤੇ ਸਮਾਜਿਕ ਏਕਤਾ ਪ੍ਰਤੀ ਅਟੁੱਟ ਸਮਰਪਣ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਅਣਥੱਕ ਸੰਗਠਨਾਤਮਕ ਕੰਮਾਂ ਨੂੰ ਯਾਦ ਕਰਦੇ ਹੋਏ, ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਸ਼ਰਧਾਂਜਲੀ ਵਜੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਸਾਂਝੇ ਕੀਤੇ ਗਏ ਟਵੀਟਸ ਦੀ ਇੱਕ ਲੜੀ ਵਿੱਚ ਲਿਖਿਆ;
“ਸ਼੍ਰੀ ਅਸ਼ੋਕ ਸਿੰਘਲ ਜੀ ਦੀ ਸ਼ਖਸੀਅਤ ਦ੍ਰਿੜ੍ਹਤਾ ਅਤੇ ਸਾਦਗੀ ਦਾ ਇੱਕ ਸ਼ਾਨਦਾਰ ਸੁਮੇਲ ਸੀ।
ਸੰਗਠਨ ਦੇ ਕੰਮਾਂ ਪ੍ਰਤੀ ਉਨ੍ਹਾਂ ਦਾ ਸਮਰਪਣ, ਆਤਮਿਕ ਵਿਸ਼ਵਾਸ ਅਤੇ ਸਮਾਜਿਕ ਏਕਤਾ ਲਈ ਸਮਰਪਣ ਹਰ ਕਿਸੇ ਨੂੰ ਪ੍ਰੇਰਿਤ ਕਰਦਾ ਰਹੇਗਾ।
ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਸਮਰਪਿਤ ਮੇਰਾ ਇਹ ਲੇਖ …..
nm-4.com/y8ar99 “
“ਸ਼੍ਰੀ ਅਸ਼ੋਕ ਸਿੰਘਲ ਜੀ ਦੀ ਸ਼ਖਸੀਅਤ ਦ੍ਰਿੜਤਾ ਅਤੇ ਸਾਦਗੀ ਦਾ ਇੱਕ ਸ਼ਾਨਦਾਰ ਸੁਮੇਲ ਸੀ।
ਸੰਗਠਨ ਦੇ ਕੰਮ ਪ੍ਰਤੀ ਉਨ੍ਹਾਂ ਦਾ ਸਮਰਪਣ, ਅਧਿਆਤਮਿਕ ਵਿਸ਼ਵਾਸ ਅਤੇ ਸਮਾਜਿਕ ਏਕਤਾ ਪ੍ਰਤੀ ਸਮਰਪਣ ਸਾਰਿਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਮੇਰਾ ਇਹ ਲੇਖ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਸਮਰਪਿਤ ਹੈ...
nm-4.com/JYwywL"
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315886)
ਵਿਜ਼ੀਟਰ ਕਾਊਂਟਰ : 12