ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਲੰਬੀ ਛਾਲ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਐਂਸੀ ਸੋਜਨ ਨੂੰ ਵਧਾਈ ਦਿੱਤੀ
Posted On:
27 SEP 2026 8:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਲੰਬੀ ਛਾਲ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਐਂਸੀ ਸੋਜਨ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਸ਼ਕਤੀਸ਼ਾਲੀ ਅਤੇ ਜੋਸ਼ ਨਾਲ ਭਰਪੂਰ ਰਿਹਾ, ਜਿਸ ਨੇ ਦੇਸ਼ ਨੂੰ ਬਹੁਤ ਖ਼ੁਸ਼ੀ ਨਾਲ ਭਰ ਦਿੱਤਾ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਸਫਲਤਾ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਲੰਬੀ ਛਾਲ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਐਂਸੀ ਸੋਜਨ ਨੂੰ ਵਧਾਈ! ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਅਤੇ ਜੋਸ਼ ਨਾਲ ਭਰਿਆ ਰਿਹਾ , ਜਿਸ ਨਾਲ ਦੇਸ਼ ਨੂੰ ਬਹੁਤ ਖ਼ੁਸ਼ੀ ਮਿਲੀ। ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਹੋਰ ਵੀ ਸਫਲਤਾਵਾਂ ਮਿਲਣ: PM @narendramodi”
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315903)
ਵਿਜ਼ੀਟਰ ਕਾਊਂਟਰ : 7
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam