ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਤਾ ਮੰਗੇਸ਼ਕਰ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
Posted On:
28 SEP 2026 9:27AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਤਾ ਦੀਦੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਲਤਾ ਦੀਦੀ ਨੇ ਆਪਣੀ ਅਲੌਕਿਕ ਗਾਇਕੀ ਦੇ ਹੁਨਰ ਰਾਹੀਂ ਪੂਰੀ ਦੁਨੀਆ ਵਿੱਚ ਦੇਸ਼ ਦਾ ਮਾਣ ਵਧਾਇਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਆਪਣੀ ਸੁਰੀਲੀ ਆਵਾਜ਼ ਨਾਲ ਭਾਰਤ ਦਾ ਮਾਣ ਵਧਾਇਆ, ਸਗੋਂ ਦੇਸ਼ ਦੀ ਖ਼ੁਸ਼ਹਾਲੀ ਨਾਲ ਜੁੜੇ ਹਰ ਯਤਨ ਨੂੰ ਲਗਾਤਾਰ ਉਤਸ਼ਾਹਿਤ ਵੀ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤੀ ਸੰਗੀਤ ਦੀ ਦੁਨੀਆ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ:
"ਆਪਣੀ ਅਲੌਕਿਕ ਗਾਇਕੀ ਦੇ ਹੁਨਰ ਨਾਲ ਵਿਸ਼ਵ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀ ਸਤਿਕਾਰਯੋਗ ਲਤਾ ਦੀਦੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਤਿਕਾਰ ਸਹਿਤ ਪ੍ਰਣਾਮ। ਉਨ੍ਹਾਂ ਨੇ ਭਾਰਤ ਨੂੰ ਨਾ ਸਿਰਫ਼ ਆਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ, ਸਗੋਂ ਦੇਸ਼ ਦੀ ਖ਼ੁਸ਼ਹਾਲੀ ਨਾਲ ਜੁੜੀ ਹਰ ਪਹਿਲ ਨੂੰ ਵੀ ਹਮੇਸ਼ਾ ਉਤਸ਼ਾਹਿਤ ਕੀਤਾ। ਭਾਰਤੀ ਸੰਗੀਤ ਦੀ ਦੁਨੀਆ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਯੁੱਗਾਂ ਤੱਕ ਯਾਦ ਰੱਖਿਆ ਜਾਵੇਗਾ।
*************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2315927)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam