ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੀ 50 ਮੀਟਰ ਰਾਈਫਲ 3 ਪੋਜ਼ੀਸ਼ਨ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ, ਨੀਰਜ ਕੁਮਾਰ ਅਤੇ ਰੁਦ੍ਰਾਂਕਸ਼ ਪਾਟਿਲ ਨੂੰ ਵਧਾਈਆਂ ਦਿੱਤੀਆਂ
Posted On:
25 SEP 2026 11:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 50 ਮੀਟਰ ਰਾਈਫਲ 3 ਪੋਜ਼ੀਸ਼ਨ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ, ਨੀਰਜ ਕੁਮਾਰ ਅਤੇ ਰੁਦ੍ਰਾਂਕਸ਼ ਪਾਟਿਲ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਕਾਗਰਤਾ, ਜੋਸ਼ ਅਤੇ ਧੀਰਜ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਐੱਕਸ ’ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:
“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 50 ਮੀਟਰ ਰਾਈਫਲ 3 ਪੋਜ਼ੀਸ਼ਨ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ, ਨੀਰਜ ਕੁਮਾਰ ਅਤੇ ਰੁਦ੍ਰਾਂਕਸ਼ ਪਾਟਿਲ ਨੂੰ ਵਧਾਈਆਂ। ਉਨ੍ਹਾਂ ਦੀ ਇਕਾਗਰਤਾ, ਜੋਸ਼ ਅਤੇ ਧੀਰਜ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ: ਪੀਐੱਮ @narendramodi”
***************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2316000)
ਵਿਜ਼ੀਟਰ ਕਾਊਂਟਰ : 9