ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਣ ’ਤੇ ਕਮਲਜੀਤ ਅਤੇ ਸੁਰੁਚੀ ਇੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ
Posted On:
25 SEP 2026 11:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਅੱਜ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਵਾਂ ਏਸ਼ਿਆਈ ਰਿਕਾਰਡ ਕਾਇਮ ਕਰਨ ਅਤੇ ਸੋਨ ਤਮਗਾ ਜਿੱਤਣ ’ਤੇ ਕਮਲਜੀਤ ਅਤੇ ਸੁਰੁਚੀ ਇੰਦਰ ਸਿੰਘ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦ੍ਰਿੜ੍ਹ ਸੰਕਲਪ ਨੇ ਦੇਸ਼ ਨੂੰ ਬਹੁਤ ਮਾਣ ਦਿਵਾਇਆ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਅੱਗੇ ਦੇ ਸਫ਼ਰ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਨਵੇਂ ਏਸ਼ਿਆਈ ਰਿਕਾਰਡ ਦੇ ਨਾਲ ਸ਼ਾਨਦਾਰ ਪ੍ਰਦਰਸ਼ਨ!
ਏਸ਼ਿਆਈ ਖੇਡਾਂ ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਣ ’ਤੇ ਕਮਲਜੀਤ ਅਤੇ ਸੁਰੁਚੀ ਇੰਦਰ ਸਿੰਘ ਨੂੰ ਵਧਾਈਆਂ। ਉਨ੍ਹਾਂ ਦੇ ਦ੍ਰਿੜ੍ਹ ਸੰਕਲਪ ਨੇ ਦੇਸ਼ ਨੂੰ ਬਹੁਤ ਮਾਣ ਦਿਵਾਇਆ ਹੈ। ਅੱਗੇ ਦੇ ਸਫ਼ਰ ਲਈ ਸ਼ੁਭਕਾਮਨਾਵਾਂ: ਪੀਐੱਮ @narendramodi”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2316001)
ਵਿਜ਼ੀਟਰ ਕਾਊਂਟਰ : 8