ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ

Posted On: 28 SEP 2026 12:19PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 46ਵੇਂ ਫਿਡੇ (FIDE) ਸ਼ਤਰੰਜ ਓਲੰਪਿਆਡ ਵਿੱਚ ਭਾਰਤੀ ਸ਼ਤਰੰਜ ਖਿਡਾਰੀਆਂ ਦੀ ਸਫ਼ਲਤਾ ਲਈ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਜਨੂਨ ਅਤੇ ਦ੍ਰਿੜ੍ਹ ਸੰਕਲਪ ਮਿਸਾਲੀ ਹੈ। ਸ਼੍ਰੀ ਮੋਦੀ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਸਫ਼ਲਤਾਵਾਂ ਤੋਂ ਹੋਰ ਵੀ ਕਈ ਨੌਜਵਾਨਾਂ ਨੂੰ ਸ਼ਤਰੰਜ ਖੇਡਣ ਅਤੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਨਾ ਮਿਲੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਸਾਡੇ ਸ਼ਤਰੰਜ ਖਿਡਾਰੀਆਂ ਨੂੰ ਵਧਾਈਆਂ! ਉਨ੍ਹਾਂ ਦਾ ਜਨੂਨ ਅਤੇ ਦ੍ਰਿੜ੍ਹ ਇਰਾਦਾ ਮਿਸਾਲ ਕਾਇਮ ਕਰਨ ਵਾਲਾ ਹੈ।”

ਆਸ ਹੈ ਕਿ ਇਹ ਸਫ਼ਲਤਾਵਾਂ ਹੋਰ ਵੀ ਕਈ ਨੌਜਵਾਨਾਂ ਨੂੰ ਸ਼ਤਰੰਜ ਖੇਡਣ ਅਤੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੀਆਂ।”

******

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2316002) ਵਿਜ਼ੀਟਰ ਕਾਊਂਟਰ : 7