ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ

Posted On: 28 SEP 2026 9:24AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।

 ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੇ ਅਜਿੱਤ ਹੌਸਲੇ ਅਤੇ ਬਹਾਦਰੀ ਨਾਲ ਆਜ਼ਾਦੀ ਦੀ ਲਹਿਰ ਨੂੰ ਨਵੀਂ ਦਿਸ਼ਾ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਸਨਮਾਨ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਭਾਵਨਾ ਅੱਜ ਵੀ ਭਾਰਤ ਦੇ ਨੌਜਵਾਨਾਂ ਦੇ ਹੌਸਲੇ ਅਤੇ ਦ੍ਰਿੜ੍ਹਤਾ ਦਾ ਪ੍ਰਤੀਕ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ:

"ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਪ੍ਰਣਾਮ।

ਆਪਣੇ ਅਜਿੱਤ ਹੌਸਲੇ ਅਤੇ ਬਹਾਦਰੀ ਨਾਲ ਉਨ੍ਹਾਂ ਨੇ ਆਜ਼ਾਦੀ ਦੀ ਲਹਿਰ ਨੂੰ ਇੱਕ ਨਵੀਂ ਦਿਸ਼ਾ ਦਿੱਤੀ।

ਰਾਸ਼ਟਰ ਦੇ ਸਨਮਾਨ ਲਈ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਭਾਵਨਾ ਭਾਰਤ ਦੇ ਨੌਜਵਾਨਾਂ ਦੀ ਹਿੰਮਤ ਅਤੇ ਹੌਸਲੇ ਦਾ ਪ੍ਰਤੀਕ ਹੈ।

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2316008) ਵਿਜ਼ੀਟਰ ਕਾਊਂਟਰ : 4