ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਨੇਜ਼ਾ ਸੁੱਟਣ ਮੁਕਾਬਲੇ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ’ਤੇ ਯਸ਼ਵੀਰ ਸਿੰਘ ਅਤੇ ਰੋਹਿਤ ਯਾਦਵ ਨੂੰ ਵਧਾਈਆਂ ਦਿੱਤੀਆਂ
Posted On:
28 SEP 2026 9:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਦੇ ਮੈਡਲ ਮੰਚ ’ਤੇ ਦੋ ਭਾਰਤੀ ਨੇਜ਼ਾ ਸੁੱਟਣ (ਜੈਵਲਿਨ ਥ੍ਰੋ) ਖਿਡਾਰੀਆਂ ਦੀ ਸ਼ਾਨਦਾਰ ਮੌਜੂਦਗੀ ਦੀ ਸ਼ਲਾਘਾ ਕਰਦਿਆਂ ਯਸ਼ਵੀਰ ਸਿੰਘ ਨੂੰ ਉਨ੍ਹਾਂ ਦੇ ਨਿੱਜੀ ਸਭ ਤੋਂ ਵਧੀਆ ਪ੍ਰਦਰਸ਼ਨ ਨਾਲ ਚਾਂਦੀ ਦਾ ਤਗਮਾ ਜਿੱਤਣ ਅਤੇ ਰੋਹਿਤ ਯਾਦਵ ਨੂੰ ਕਾਂਸੀ ਦਾ ਤਗਮਾ ਹਾਸਲ ਕਰਨ ’ਤੇ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਇਸ ਨੂੰ ਦੋਵਾਂ ਖਿਡਾਰੀਆਂ ਦੇ ਨਾਲ-ਨਾਲ ਭਾਰਤੀ ਖਿਡਾਰੀਆਂ ਲਈ ਇੱਕ ਸ਼ਾਨਦਾਰ ਪ੍ਰਾਪਤੀ ਦੱਸਿਆ। ਸ਼੍ਰੀ ਮੋਦੀ ਨੇ ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ
“ਏਸ਼ੀਆਈ ਖੇਡਾਂ ਦੇ ਮੈਡਲ ਮੰਚ ’ਤੇ ਦੋ ਭਾਰਤੀ ਨੇਜ਼ਾ ਸੁੱਟਣ (ਜੈਵਲਿਨ ਥ੍ਰੋ) ਖਿਡਾਰੀ!
ਨਿੱਜੀ ਸਭ ਤੋਂ ਵਧੀਆ ਪ੍ਰਦਰਸ਼ਨ ਨਾਲ ਚਾਂਦੀ ਦਾ ਤਗਮਾ ਜਿੱਤਣ ਲਈ ਯਸ਼ਵੀਰ ਸਿੰਘ ਨੂੰ ਅਤੇ ਦੇਸ਼ ਲਈ ਕਾਂਸੀ ਦਾ ਤਗਮਾ ਲਿਆਉਣ ’ਤੇ ਰੋਹਿਤ ਯਾਦਵ ਨੂੰ ਬਹੁਤ-ਬਹੁਤ ਵਧਾਈਆਂ।
ਦੋਵਾਂ ਖਿਡਾਰੀਆਂ ਅਤੇ ਭਾਰਤੀ ਐਥਲੈਟਿਕਸ ਲਈ ਇਹ ਇੱਕ ਸ਼ਾਨਦਾਰ ਨਤੀਜਾ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ : ਪ੍ਰਧਾਨ ਮੰਤਰੀ @narendramodi"
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2316440)
ਵਿਜ਼ੀਟਰ ਕਾਊਂਟਰ : 3
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Malayalam