ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਣ 'ਤੇ ਭਾਰਤੀ ਖਿਡਾਰੀ ਗੁਲਵੀਰ ਸਿੰਘ ਨੂੰ ਵਧਾਈ ਦਿੱਤੀ


Posted On: 28 SEP 2026 9:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਸਫ਼ਲਤਾ ਹੋਰ ਵੀ ਖ਼ਾਸ ਬਣ ਜਾਂਦੀ ਹੈ ਕਿਉਂਕਿ ਇਹ ਉਨ੍ਹਾਂ ਦਾ ਨਿੱਜੀ ਸਭ ਤੋਂ ਵਧੀਆ ਪ੍ਰਦਰਸ਼ਨ ਸੀ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈ! ਉਨ੍ਹਾਂ ਦੀ ਇਹ ਸਫ਼ਲਤਾ ਹੋਰ ਵੀ ਖ਼ਾਸ ਬਣ ਜਾਂਦੀ ਹੈ ਕਿਉਂਕਿ ਇਹ ਉਨ੍ਹਾਂ ਦਾ ਨਿੱਜੀ ਸਭ ਤੋਂ ਵਧੀਆ ਪ੍ਰਦਰਸ਼ਨ ਸੀ। ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ: ਪ੍ਰਧਾਨ ਮੰਤਰੀ @narendramodi"

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2316443) ਵਿਜ਼ੀਟਰ ਕਾਊਂਟਰ : 6