ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਲੰਬੀ ਛਾਲ ਮੁਕਾਬਲੇ ਵਿੱਚ ਤਗਮਾ ਜਿੱਤਣ ’ਤੇ ਮੁਰਲੀ ਸ਼੍ਰੀਸ਼ੰਕਰ ਨੂੰ ਵਧਾਈ ਦਿੱਤੀ
Posted On:
28 SEP 2026 9:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਲੰਬੀ ਛਾਲ ਮੁਕਾਬਲੇ ਵਿੱਚ ਇੱਕ ਹੋਰ ਤਗਮਾ ਜਿੱਤਣ ’ਤੇ ਮੁਰਲੀ ਸ਼੍ਰੀਸ਼ੰਕਰ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁਰਲੀ ਸ਼੍ਰੀਸ਼ੰਕਰ ਦੀ ਛਾਲ ਨੇ ਉਨ੍ਹਾਂ ਨੂੰ ਪੋਡੀਅਮ ’ਤੇ ਯੋਗ ਸਥਾਨ ਦਿਵਾਇਆ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਸਫ਼ਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਮੁਰਲੀ ਸ਼੍ਰੀਸ਼ੰਕਰ ਲਈ ਏਸ਼ਿਆਈ ਖੇਡਾਂ ਦਾ ਇੱਕ ਹੋਰ ਤਗਮਾ!
ਉਨ੍ਹਾਂ ਦੀ ਛਾਲ ਨੇ ਉਨ੍ਹਾਂ ਨੂੰ ਪੁਰਸ਼ਾਂ ਦੀ ਲੰਬੀ ਛਾਲ ਮੁਕਾਬਲੇ ਵਿੱਚ ਪੋਡੀਅਮ ’ਤੇ ਜਗ੍ਹਾ ਦਿਵਾਈ।
ਉਨ੍ਹਾਂ ਨੂੰ ਵਧਾਈ। ਭਵਿੱਖ ਵਿੱਚ ਹੋਰ ਵੀ ਸਫਲਤਾ ਦੀ ਕਾਮਨਾ : ਪ੍ਰਧਾਨ ਮੰਤਰੀ @narendramodi"
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2316530)
ਵਿਜ਼ੀਟਰ ਕਾਊਂਟਰ : 8
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam