ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੇ 25 ਮੀਟਰ ਪਿਸਟਲ ਨਿੱਜੀ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਈਸ਼ਾ ਸਿੰਘ ਨੂੰ ਵਧਾਈ ਦਿੱਤੀ

Posted On: 28 SEP 2026 7:33PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੇ 25 ਮੀਟਰ ਪਿਸਟਲ ਨਿੱਜੀ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਈਸ਼ਾ ਸਿੰਘ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਈਸ਼ਾ ਨੇ ਆਪਣੇ ਸ਼ਾਨਦਾਰ ਸਕੋਰ ਨਾਲ ਬਹੁਤ ਸਟੀਕਤਾ ਅਤੇ ਸੰਜਮ ਦਾ ਪ੍ਰਦਰਸ਼ਨ ਕੀਤਾ। ਸ਼੍ਰੀ ਮੋਦੀ ਨੇ ਭਵਿੱਖ ਵਿੱਚ ਹੋਰ ਵੀ ਸਫ਼ਲਤਾਵਾਂ ਹਾਸਲ ਕਰਨ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ।

‘ਪ੍ਰਧਾਨ ਮੰਤਰੀ ਦਫ਼ਤਰ ਐਕਸ ’ਤੇ ਇੱਕ ਪੋਸਟ ਵਿੱਚ ਨੇ ਲਿਖਿਆ:

"ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੇ 25 ਮੀਟਰ ਪਿਸਟਲ ਦੇ ਨਿੱਜੀ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ @singhesha10 ਨੂੰ ਵਧਾਈ। ਸ਼ਾਨਦਾਰ ਸਕੋਰ ਦੇ ਨਾਲ ਈਸ਼ਾ ਨੇ ਬਹੁਤ ਹੀ ਸਟੀਕਤਾ ਅਤੇ ਸੰਜਮ ਦਾ ਪ੍ਰਦਰਸ਼ਨ ਕੀਤਾ। ਭਵਿੱਖ ਵਿੱਚ ਹੋਰ ਵੀ ਸਫਲਤਾਵਾਂ ਹਾਸਲ ਕਰਨ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ: PM @narendramodi"

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2316531) ਵਿਜ਼ੀਟਰ ਕਾਊਂਟਰ : 6