ਗ੍ਰਹਿ ਮੰਤਰਾਲਾ
azadi ka amrit mahotsav

FCRA ਰਜਿਸਟ੍ਰੇਸ਼ਨ ਕਰਵਾਉਣ ਦੇ ਬਦਲੇ ਰਿਸ਼ਵਤ ਮੰਗਣ ਦੇ ਆਰੋਪ ਵਿੱਚ ਦੋ ਅਧਿਕਾਰੀ ਫੜੇ ਗਏ

Posted On: 29 SEP 2026 12:45PM by PIB Chandigarh

ਗ੍ਰਹਿ ਮੰਤਰਾਲੇ ਤੋਂ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ‘ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ 28 ਸਤੰਬਰ 2026 ਨੂੰ ਨਵੀਂ ਦਿੱਲੀ ਵਿੱਚ ਦੋ ਸਰਕਾਰੀ ਅਧਿਕਾਰੀਆਂ ਨੂੰ ਫੜਿਆ ਹੈ। ਫੜੇ ਗਏ ਦੋਵੇਂ ਅਧਿਕਾਰੀਆਂ ਵਿੱਚੋਂ ਇੱਕ ਸੀਨੀਅਰ ਅਕਾਉਂਟੈਂਟ ਅਤੇ ਦੂਜਾ ਅਕਾਉਂਟੈਂਟ ਦੇ ਤੌਰ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਥਿਤ ਤੌਰ ‘ਤੇ ਇੱਕ ਐਸੋਸੀਏਸ਼ਨ ਨਾਲ ਸੰਪਰਕ ਕੀਤਾ ਅਤੇ ਉਸ ਦਾ ਲੰਬਿਤ FCRA ਰਜਿਸਟ੍ਰੇਸ਼ਨ ਕਰਵਾਉਣ ਦੇ ਬਦਲੇ ਗੈਰ ਕਾਨੂੰਨੀ ਢੰਗ ਨਾਲ ਰਿਸ਼ਵਤ ਦੀ ਮੰਗ ਕੀਤੀ। 

ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਹੁਣ ਗ੍ਰਹਿ ਮੰਤਰਾਲੇ ਦੇ Foreigners Division ਵਿੱਚ ਤਾਇਨਾਤ ਹੈ, ਜਦਕਿ ਦੂਜਾ, ਜੋ ਹਾਲੇ Pay and Accounts Office ਵਿੱਚ ਤਾਇਨਾਤ ਹੈ, ਪਹਿਲਾਂ Foreigners Division ਵਿੱਚ ਕੰਮ ਕਰ ਚੁੱਕਿਆ ਹੈ। ਸ਼ੁਰੂਆਤੀ ਪੁੱਛ-ਗਿੱਛ ਤੋਂ ਪਤਾ ਲੱਗਿਆ ਹੈ ਕਿ ਉਹ ਗੈਰ-ਕਾਨੂੰਨੀ ਢੰਗ ਨਾਲ ਪੈਸੇ ਲੈ ਕੇ ਕੁਝ ਸੰਗਠਨਾਂ ਦੇ ਰਜਿਸਟ੍ਰੇਸ਼ਨ ਅਤੇ ਰਿਨਿਊਅਲ ਵਿੱਚ ਮਦਦ ਕਰਨ ਲਈ ਉਨ੍ਹਾਂ ਦੇ ਸੰਪਰਕ ਵਿੱਚ ਸੀ। ਅੱਗੇ ਦੀ ਜਾਂਚ ਜਾਰੀ ਹੈ।

ਗ੍ਰਹਿ ਮੰਤਰਾਲੇ ਭ੍ਰਿਸ਼ਟਾਚਾਰ ਦੇ ਪ੍ਰਤੀ ਜ਼ੀਰੋ ਟੌਲਰੈਂਸ ਅਪਣਾਉਂਦਾ ਹੈ ਅਤੇ ਇਸ ਮਾਮਲੇ ਵਿੱਚ ਉਚਿਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ। FCRA ਨਾਲ ਜੁੜੀਆਂ ਸਾਰੀਆਂ ਸੇਵਾਵਾਂ FCRA ਪੋਰਟਲ ਰਾਹੀਂ ਔਨਲਾਈਨ ਦਿੱਤੀਆਂ ਜਾਂਦੀਆਂ ਹਨ ਅਤੇ ਕਿਸੇ ਵੀ FCRA ਸੇਵਾ ਵਿੱਚ ਮਦਦ ਕਰਨ ਲਈ ਕਿਸੇ ਵਿਚੋਲੇ, ਏਜੰਟ ਜਾਂ ਵਿਅਕਤੀ ਨੂੰ ਆਥੋਰਾਈਜ਼ਡ ਨਹੀਂ ਕੀਤਾ ਗਿਆ ਹੈ।

*****

ਆਰਕੇ/ਆਰਆਰ/ਪੀਆਰ/ਪੀਐੱਸ/ਬਲਜੀਤ ਸਿੰਘ


(Release ID: 2316549) ਵਿਜ਼ੀਟਰ ਕਾਊਂਟਰ : 9