ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਲਵੀਰ ਸਿੰਘ ਨੂੰ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 5000 ਮੀਟਰ ਦੌੜ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈਆਂ ਦਿੱਤੀਆਂ

Posted On: 29 SEP 2026 9:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਲਵੀਰ ਸਿੰਘ ਨੂੰ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 5000 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਗੁਲਵੀਰ ਸਿੰਘ ਲਈ ਇੱਕ ਖ਼ਾਸ ਏਸ਼ਿਆਈ ਖੇਡ ਰਹੀ ਹੈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਪੋਡੀਅਮ ’ਤੇ ਪਹੁੰਚਣ ਦੀ ਇੱਕ ਸ਼ਾਨਦਾਰ ਹੈਟ੍ਰਿਕ ਵਜੋਂ ਦੱਸਿਆ।

ਸ਼੍ਰੀ ਮੋਦੀ ਨੇ ਉਨ੍ਹਾਂ ਦੀ ਨਿਰੰਤਰਤਾ, ਸਹਿਣਸ਼ੀਲਤਾ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਵੀ ਬਹੁਤ ਸਫ਼ਲਤਾਵਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਇਹ ਸੱਚਮੁੱਚ ਗੁਲਵੀਰ ਸਿੰਘ ਲਈ ਇੱਕ ਖ਼ਾਸ ਏਸ਼ਿਆਈ ਖੇਡ ਰਹੀ ਹੈ!

ਪੁਰਸ਼ਾਂ ਦੀ 5000 ਮੀਟਰ ਦੌੜ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈ। ਇਹ ਪੋਡੀਅਮ ’ਤੇ ਰਹਿਣ ਦੀ ਇੱਕ ਸ਼ਾਨਦਾਰ ਹੈਟ੍ਰਿਕ ਹੈ। ਉਨ੍ਹਾਂ ਦੀ ਨਿਰੰਤਰਤਾ, ਸਹਿਣਸ਼ੀਲਤਾ ਅਤੇ ਦ੍ਰਿੜ੍ਹਤਾ ਧਿਆਨ ਦੇਣ ਯੋਗ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਸਫ਼ਲਤਾਵਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ: ਪੀਐੱਮ @narendramodi”

 

****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2316816) ਵਿਜ਼ੀਟਰ ਕਾਊਂਟਰ : 7