ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਪਣੇ ਫ਼ਰਜ਼ਾਂ ਪ੍ਰਤੀ ਸਮਰਪਣ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

Posted On: 30 SEP 2026 10:21AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ, ਜਿਸ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਫ਼ਰਜ਼ਾਂ ਪ੍ਰਤੀ ਸਮਰਪਿਤ ਰਹਿਣ ਵਾਲੇ ਲੋਕ ਹੀ ਸਰਬਉੱਚ ਸਿੱਧੀ ਪ੍ਰਾਪਤ ਕਰਦੇ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੋ ਲੋਕ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫ਼ਰਜ਼ਾਂ ਨੂੰ ਨਿਭਾਉਂਦੇ ਹਨ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਮਰਪਿਤ ਕਾਰਜ ਕਿਵੇਂ ਸਰਵਉੱਚ ਸੰਪੂਰਨਤਾ ਦੀ ਅਵਸਥਾ ਵੱਲ ਲੈ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ-
“स्वे स्वे कर्मण्यभिरतः संसिद्धिं लभते नरः।
स्वकर्मनिरतः सिद्धिं यथा विन्दति तच्छृणु॥”

ਇਸ ਸੁਭਾਸ਼ਿਤਮ ਦਾ ਭਾਵ ਹੈ ਕਿ ਜੋ ਵਿਅਕਤੀ ਆਪਣੇ-ਆਪਣੇ ਫ਼ਰਜ਼ਾਂ ਵਿੱਚ ਸਮਰਪਿਤ ਰਹਿੰਦਾ ਹੈ, ਉਹ ਸਰਬਉੱਚ ਸਿੱਧੀ ਪ੍ਰਾਪਤ ਕਰਦਾ ਹੈ। ਇਸ ਲਈ, ਜੋ ਲੋਕ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ, ਉਨ੍ਹਾਂ ਨੂੰ ਇਹ ਸਿੱਖਣਾ ਚਾਹੀਦਾ ਹੈ ਕਿ ਸਮਰਪਿਤ ਅਤੇ ਇਮਾਨਦਾਰੀ ਭਰੇ ਕਾਰਜ ਜ਼ਰੀਏ ਸਿੱਧੀ ਦੀ ਸਰਬਉੱਚ ਅਵਸਥਾ ਕਿਵੇਂ ਪ੍ਰਾਪਤ ਕੀਤੀ ਜਾ ਸਕਦੀ ਹੈ।

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2317008) ਵਿਜ਼ੀਟਰ ਕਾਊਂਟਰ : 5