ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਕੁਸ਼ਲ ਦਲਾਲ, ਸਾਹਿਲ ਰਾਜੇਸ਼ ਜਾਧਵ ਅਤੇ ਗਣੇਸ਼ ਮਣਿਰਤਨਮ ਤਿਰੁਮੁਰੂ ਨੂੰ ਵਧਾਈਆਂ ਦਿੱਤੀਆਂ
Posted On:
30 SEP 2026 4:58PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਕੁਸ਼ਲ ਦਲਾਲ, ਸਾਹਿਲ ਰਾਜੇਸ਼ ਜਾਧਵ ਅਤੇ ਗਣੇਸ਼ ਮਣਿਰਤਨਮ ਥਿਰੁਮੁਰੂ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰੋਮਾਂਚਕ ਫਾਈਨਲ ਤੋਂ ਬਾਅਦ ਤਿੰਨਾਂ ਖਿਡਾਰੀਆਂ ਨੇ ਸੋਨ ਤਮਗ਼ਾ ਜਿੱਤਿਆ। ਉਨ੍ਹਾਂ ਨੇ ਤਿੰਨਾਂ ਖਿਡਾਰੀਆਂ ਦੀ ਸ਼ਾਨਦਾਰ ਸਟੀਕਤਾ ਅਤੇ ਟੀਮ ਵਰਕ ਦੀ ਸ਼ਲਾਘਾ ਕੀਤੀ।
ਸ਼੍ਰੀ ਮੋਦੀ ਨੇ ਜੇਤੂ ਤੀਰਅੰਦਾਜ਼ਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਕੰਪਾਊਂਡ ਟੀਮ ਮੁਕਾਬਲੇ ਦੇ ਰੋਮਾਂਚਕ ਫਾਈਨਲ ਵਿੱਚ ਕੁਸ਼ਲ ਦਲਾਲ, ਸਾਹਿਲ ਰਾਜੇਸ਼ ਜਾਧਵ ਅਤੇ ਗਣੇਸ਼ ਮਣਿਰਤਨਮ ਥਿਰੁਮੁਰੂ ਨੇ ਸੋਨ ਤਮਗ਼ਾ ਜਿੱਤਿਆ। ਉਨ੍ਹਾਂ ਦੀ ਸਟੀਕਤਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਸ਼ਾਨਦਾਰ ਸੀ। ਸਾਡੇ ਚੈਂਪੀਅਨ ਤੀਰਅੰਦਾਜ਼ਾਂ ਨੂੰ ਵਧਾਈਆਂ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2317442)
ਵਿਜ਼ੀਟਰ ਕਾਊਂਟਰ : 8
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam