ਸਿੱਖਿਆ ਮੰਤਰਾਲਾ
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਵਿਦਿਆਰਥੀ ਸਵੱਛ, ਹਰਿਤ ਅਤੇ ਸਿਹਤਮੰਦ ਵਿਕਸਿਤ ਭਾਰਤ 2047 ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ
ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਵਿਦਿਆਰਥੀਆਂ ਨੂੰ ਸਵੱਛਤਾ-ਕੇਂਦ੍ਰਿਤ ਗਤੀਵਿਧੀਆਂ ਵਿੱਚ ਘੱਟ ਤੋਂ ਘੱਟ 30 ਮਿੰਟ ਦਾ ਯੋਗਦਾਨ ਦੇਣ ਦਾ ਸੱਦਾ ਦਿੱਤਾ
ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਗਾਰਗੀ ਕਾਲਜ ਵਿੱਚ ‘ਏਕ ਦਿਨ, ਏਕ ਘੰਟਾ, ਏਕ ਸਾਥ’ ਸ਼੍ਰਮਦਾਨ ਅਤੇ ਸਵੱਛਤਾ ਅਭਿਆਨ ਦੀ ਅਗਵਾਈ ਕੀਤੀ
Posted On:
01 OCT 2026 3:03PM by PIB Chandigarh
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਦੇਸ਼ਵਿਆਪੀ ‘ਏਕ ਦਿਨ, ਏਕ ਘੰਟਾ, ਏਕ ਸਾਥ’ ਪਹਿਲਕਦਮੀ ਅਧੀਨ ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ ਵਿੱਚ ਸ਼੍ਰਮਦਾਨ ਅਤੇ ਸਵੱਛਤਾ ਅਭਿਆਨ ਦੀ ਅਗਵਾਈ ਕੀਤੀ। ਉਨ੍ਹਾਂ ਨੇ ਕਾਲਜ ਪਰਿਸਰ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਆਨ ਦੇ ਤਹਿਤ ਪੌਦੇ ਵੀ ਲਗਾਏ। ਇਸ ਮੌਕੇ ‘ਤੇ ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਵੱਛਤਾ ਦੀ ਜਨਤਕ ਸਿਹਤ ਅਤੇ ਭਲਾਈ ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਨੇ ਸਵੱਛਤਾ ਨੂੰ ਨਿਰੰਤਰ ਆਦਤ ਬਣਾਉਣ ਵਿੱਚ ਸਮੂਹਿਕ ਭਾਈਵਾਲੀ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।

ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਸਵੱਛਤਾ, ਵਾਤਾਵਰਣ-ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਵਿਦਿਆਰਥੀਆਂ ਦੀ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਸਿੱਖਿਆ ਸੰਸਥਾਨਾਂ ਵਿੱਚ, ਸਗੋਂ ਆਪਣੇ ਘਰਾਂ ਅਤੇ ਜਨਤਕ ਸਥਾਨਾਂ ‘ਤੇ ਵੀ ਸਵੱਛਤਾ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ।
ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਵਿਦਿਆਰਥੀਆਂ ਨੂੰ ਸਵੱਛਤਾ-ਕੇਂਦ੍ਰਿਤ ਗਤੀਵਿਧੀਆਂ ਵਿੱਚ ਘੱਟ ਤੋਂ ਘੱਟ 30 ਮਿੰਟ ਦਾ ਯੋਗਦਾਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦੁਹਰਾਇਆ ਕਿ ਨਿਜੀ ਯਤਨ ਸਮੂਹਿਕ ਕਾਰਵਾਈ ਨੂੰ ਪ੍ਰੇਰਿਤ ਕਰ ਸਕਦੇ ਹਨ ਅਤੇ ਸਵੱਛਤਾ ਨੂੰ ਜਨਤਕ ਅੰਦੋਲਨ ਵਿੱਚ ਤਬਦੀਲ ਕਰ ਸਕਦੇ ਹਨ।

ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਨੌਜਵਾਨਾਂ ਦਰਮਿਆਨ ਸਰੀਰਕ ਫਿਟਨੈੱਸ ਅਤੇ ਆਉਟਡੋਰ ਗਤੀਵਿਧੀਆਂ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਅਤੇ ਖੇਡ ਦੇ ਮੈਦਾਨਾਂ ਵਿੱਚ ਸਮੇਂ ਸਿਰ ਬਿਤਾਉਣ ਲਈ ਉਤਸ਼ਾਹਿਤ ਕੀਤਾ ਅਤੇ ਸਕ੍ਰੀਨ-ਅਧਾਰਿਤ ਗਤੀਵਿਧੀਆਂ ਦੇ ਨਾਲ ਸਿਹਤਮੰਦ ਸੰਤੁਲਨ ਬਣਾਈ ਰੱਖਣ ‘ਤੇ ਜ਼ੋਰ ਦਿੱਤਾ।

ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਵਿਦਿਆਰਥੀਆਂ ਨੂੰ ਵਰ੍ਹੇ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਿਜ਼ਨ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਨਾਗਰਿਕਤਾ ਅਤੇ ਸਰਗਰਮ ਭਾਗੀਦਾਰੀ ਰਾਹੀਂ ਇਸ ਦ੍ਰਿਸ਼ਟੀਕੋਣ ਨੂੰ ਹਕੀਕਤ ਵਿੱਚ ਬਦਲਣ ਅਤੇ ਸਵੱਛ, ਹਰਿਤ ਅਤੇ ਸਿਹਤਮੰਤ ਭਾਰਤ ਦੇ ਨਿਰਮਾਣ ਵਿੱਚ ਵਿਦਿਆਰਥੀ ਮਹੱਤਵਪੂਰਨ ਅਧਾਰ ਥੰਮ੍ਹ ਹਨ।
ਇਸ ਮੌਕੇ ‘ਤੇ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਯੋਗੇਸ਼ ਸਿੰਘ, ਕਾਲਜ ਦੇ ਫੈਕਲਟੀ ਮੈਂਬਰ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

*******
ਆਰਆਰਟੀਐੱਨ/ਏਐੱਮ/ਏਵੀ/ਸ਼ੀਨਮ ਜੈਨ
(Release ID: 2317770)
ਵਿਜ਼ੀਟਰ ਕਾਊਂਟਰ : 4