ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਕੰਪਾਊਂਡ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਗਣੇਸ਼ ਮਣੀ ਰਤਨਮ ਥਿਰੂਮੁਰਤੀ ਨੂੰ ਵਧਾਈਆਂ ਦਿੱਤੀਆਂ

Posted On: 01 OCT 2026 4:45PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਕੰਪਾਊਂਡ ਵਿਅਕਤੀਗਤ ਮੁਕਾਬਲੇ ਵਿੱਚ ਸਖ਼ਤ ਸੰਘਰਸ਼ ਤੋਂ ਬਾਅਦ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਗਣੇਸ਼ ਮਣੀ ਰਤਨਮ ਥਿਰੂਮੁਰਤੀ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਦਬਾਅ ਵਿੱਚ ਸਟੀਕਤਾ, ਕਮਾਲ ਦੇ ਸੰਜਮ ਅਤੇ ਅਟੁੱਟ ਜਜ਼ਬੇ ਨਾਲ ਗਣੇਸ਼ ਮਣੀ ਰਤਨਮ ਥਿਰੂਮੁਰਤੀ ਨੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਗਣੇਸ਼ ਮਣੀ ਰਤਨਮ ਤਿਰੂਮੁਰਤੀ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ: 

“ਏਸ਼ਿਆਈ ਖੇਡਾਂ ਦੇ ਪੁਰਸ਼ਾਂ ਦੇ ਕੰਪਾਊਂਡ ਵਿਅਕਤੀਗਤ ਮੁਕਾਬਲੇ ਵਿੱਚ ਸਖ਼ਤ ਸੰਘਰਸ਼ ਤੋਂ ਬਾਅਦ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਗਣੇਸ਼ ਮਣੀ ਰਤਨਮ ਥਿਰੂਮੁਰਤੀ ਨੂੰ ਵਧਾਈਆਂ। ਦਬਾਅ ਵਿੱਚ ਸਟੀਕਤਾ, ਕਮਾਲ ਦੇ ਸੰਜਮ ਅਤੇ ਅਟੁੱਟ ਜਜ਼ਬੇ ਨਾਲ ਗਣੇਸ਼ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ: ਪੀਐੱਮ @narendramodi” 

*********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2318535) ਵਿਜ਼ੀਟਰ ਕਾਊਂਟਰ : 6