ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Posted On: 02 OCT 2026 1:24PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਅਤੇ ਵਿਜੇ ਘਾਟ ਵਿਖੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਸ਼੍ਰੀ ਮੋਦੀ ਨੇ ਕਿਹਾ ਕਿ ਸਾਦਗੀ, ਹਿੰਮਤ ਅਤੇ ਦੇਸ਼  ਸੇਵਾ ਨਾਲ ਭਰਿਆ ਉਨ੍ਹਾਂ ਦਾ ਜੀਵਨ ਪੀੜ੍ਹੀਆਂ ਦਾ ਮਾਰਗਦਰਸ਼ਨ ਕਰਦਾ ਰਹੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਅਤੇ ਭਾਰਤ ਦੀ ਤਰੱਕੀ ਪ੍ਰਤੀ ਅਥਾਹ ਸਮਰਪਣ ਹਮੇਸ਼ਾ ਰਾਹ ਰੋਸ਼ਨ ਕਰਦਾ ਰਹੇਗਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ਪੋਸਟ ਵਿੱਚ ਕਿਹਾ

“ਰਾਜ ਘਾਟ ’ਤੇ  ਮਹਾਤਮਾ ਗਾਂਧੀ ਅਤੇ ਵਿਜੇ ਘਾਟ ’ਤੇ  ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਦੀ ਸਾਦਗੀ, ਹਿੰਮਤ ਅਤੇ ਦੇਸ਼ ਸੇਵਾ ਨਾਲ ਭਰਿਆ ਉਨ੍ਹਾਂ ਦਾ ਜੀਵਨ ਅੱਜ ਵੀ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦਾ ਹੈ।

ਉਨ੍ਹਾਂ ਦੇ ਆਦਰਸ਼ ਅਤੇ ਭਾਰਤ ਦੀ ਤਰੱਕੀ ਪ੍ਰਤੀ ਉਨ੍ਹਾਂ ਦਾ ਅਟੁੱਟ ਵਿਸ਼ਵਾਸ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦਾ ਰਹੇਗਾ।

*****

ਪੀਐੱਮਪੀਐੱਸ/ਐੱਸਐੱਸ/ਐੱਸਟੀ


(Release ID: 2318542) ਵਿਜ਼ੀਟਰ ਕਾਊਂਟਰ : 5