ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਸਕਿਫ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਹਰਸ਼ਿਤਾ ਤੋਮਰ ਅਤੇ ਸ਼ੀਤਲ ਵਰਮਾ ਨੂੰ ਵਧਾਈ ਦਿੱਤੀ

Posted On: 02 OCT 2026 1:18PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਸਕਿਫ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਹਰਸ਼ਿਤਾ ਤੋਮਰ ਅਤੇ ਸ਼ੀਤਲ ਵਰਮਾ ਨੂੰ ਵਧਾਈਆਂ ਦਿੱਤੀਆਂ ਹਨ। 

ਲਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਦ੍ਰਿੜ ਇਰਾਦੇ ਅਤੇ ਲਗਾਤਾਰ ਮਿਹਨਤ ਨਾਲ ਉਨ੍ਹਾਂ ਨੇ ਭਾਰਤ ਨੂੰ ਤਗਮਾ ਪੋਡੀਅਮ ਤੱਕ ਪਹੁੰਚਾਇਆ ਹੈ ਅਤੇ ਪਿਛਲੇ ਪ੍ਰਦਰਸ਼ਨ ਵਿੱਚ ਸੁਧਾਰ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਸ਼ਿਤਾ ਤੋਮਰ ਅਤੇ ਸ਼ੀਤਲ ਵਰਮਾ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਏਸ਼ਿਆਈ ਖੇਡਾਂ ਵਿੱਚ ਮਹਿਲਾ ਸਕਿਫ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਹਰਸ਼ਿਤਾ ਤੋਮਰ ਅਤੇ ਸ਼ੀਤਲ ਵਰਮਾ ਨੂੰ ਵਧਾਈ! ਆਪਣੇ ਦ੍ਰਿੜ੍ਹ ਇਰਾਦੇ ਅਤੇ ਲਗਾਤਾਰ ਮਿਹਨਤ ਨਾਲ, ਉਨ੍ਹਾਂ ਨੇ ਭਾਰਤ ਨੂੰ ਤਗਮਾ ਪੋਡੀਅਮ ਤੱਕ ਪਹੁੰਚਾਇਆ ਹੈ ਅਤੇ ਪਿਛਲੇ ਪ੍ਰਦਰਸ਼ਨ ਵਿੱਚ ਵੀ ਸੁਧਾਰ ਕੀਤਾ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (ਪੀਐੱਮ @ਨਰੇਂਦਰ ਮੋਦੀ)"

 

*****

ਪੀਐੱਮਪੀਐੱਸ/ਐੱਸਐੱਸ/ਐੱਸਟੀ


(Release ID: 2318544) ਵਿਜ਼ੀਟਰ ਕਾਊਂਟਰ : 11