ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਆਈ ਖੇਡਾਂ ਵਿੱਚ ਮਹਿਲਾਵਾਂ ਦੇ 75 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਣ 'ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈ ਦਿੱਤੀ

Posted On: 02 OCT 2026 6:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਮਹਿਲਾਵਾਂ ਦੇ 75 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਦੇ ਫਾਈਨਲ ਵਿੱਚ 5-0 ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਸੋਨ ਤਗਮਾ ਜਿੱਤਣ 'ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਲਵਲੀਨਾ ਦਾ ਖੇਡ ਸਫ਼ਰ ਕਮਾਲ ਦੇ ਦ੍ਰਿੜ੍ਹ ਸੰਕਲਪ ਅਤੇ ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ।

ਸ਼੍ਰੀ ਮੋਦੀ ਨੇ ਲਵਲੀਨਾ ਬੋਰਗੋਹੇਨ ਨੂੰ ਉਨ੍ਹਾਂ ਦੇ ਭਵਿੱਖ ਦੇ ਉੱਦਮਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ 'ਐਕਸ' 'ਤੇ ਪੋਸਟ ਕੀਤਾ:

“@LovlinaBorgohai ਦਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ!

ਏਸ਼ੀਆਈ ਖੇਡਾਂ ਵਿੱਚ ਮਹਿਲਾਵਾਂ ਦੇ 75 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਦੇ ਫਾਈਨਲ ਵਿੱਚ 5-0 ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਸੋਨ ਤਗਮਾ ਜਿੱਤਣ 'ਤੇ ਲਵਲੀਨਾ ਨੂੰ ਵਧਾਈ। ਉਨ੍ਹਾਂ ਦਾ ਖੇਡ ਸਫ਼ਰ ਕਮਾਲ ਦੇ ਦ੍ਰਿੜ੍ਹ ਸੰਕਲਪ ਅਤੇ ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ। ਭਵਿੱਖ ਦੇ ਉੱਦਮਾਂ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ 


(Release ID: 2318783) ਵਿਜ਼ੀਟਰ ਕਾਊਂਟਰ : 5