ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ਿਆਈ ਖੇਡਾਂ ਵਿੱਚ 4 ਦਹਾਕਿਆਂ ਤੋਂ ਵੱਧ ਸਮੇਂ ਬਾਅਦ ਸੋਨੇ ਦਾ ਤਮਗ਼ਾ ਜਿੱਤਣ ’ਤੇ ਵਧਾਈਆਂ ਦਿੱਤੀਆਂ

Posted On: 02 OCT 2026 7:22PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ਿਆਈ ਖੇਡਾਂ ਵਿੱਚ 4 ਦਹਾਕਿਆਂ ਤੋਂ ਵੱਧ ਸਮੇਂ ਬਾਅਦ ਸੋਨੇ ਦਾ ਤਮਗ਼ਾ ਜਿੱਤਣ ’ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਟੀਮ ਦੀ ਦ੍ਰਿੜ ਇੱਛਾ ਸ਼ਕਤੀ ਨੂੰ ਪ੍ਰੇਰਣਾਦਾਇਕ ਦੱਸਦਿਆਂ ਉਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸਫ਼ਲਤਾ ਸ਼ਾਨਦਾਰ ਹੁਨਰ ਅਤੇ ਟੀਮ ਵਰਕ ਦਾ ਨਤੀਜਾ ਹੈ।

ਸ਼੍ਰੀ ਮੋਦੀ ਨੇ ਟੀਮ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਇਹ ਸਫ਼ਲਤਾ ਪੂਰੇ ਦੇਸ਼ ਵਿੱਚ ਹਾਕੀ ਦੀ ਪ੍ਰਸਿੱਧੀ ਵਧਾਉਣ ਵਿੱਚ ਮਦਦਗਾਰ ਹੋਵੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ; 

‘‘ਭਾਰਤੀ ਹਾਕੀ ਲਈ ਇੱਕ ਬਹੁਤ ਹੀ ਖਾਸ ਪਲ! 

ਭਾਰਤ ਦੇ ਲੋਕ ਮਹਿਲਾ ਹਾਕੀ ਟੀਮ ਦੀ ਸਫ਼ਲਤਾ ਦਾ ਜਸ਼ਨ ਮਨਾ ਰਹੇ ਹਨ ਜਿਸ ਨੇ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਹੈ ਅਤੇ ਉਹ ਵੀ 4 ਦਹਾਕਿਆਂ ਤੋਂ ਵੱਧ ਸਮੇਂ ਬਾਅਦ। ਇਹ ਸ਼ਾਨਦਾਰ ਹੁਨਰ ਅਤੇ ਟੀਮ ਵਰਕ ਦਾ ਨਤੀਜਾ ਹੈ। ਉਨ੍ਹਾਂ ਦੀ ਦ੍ਰਿੜ ਇੱਛਾ ਸ਼ਕਤੀ ਬਹੁਤ ਹੀ ਪ੍ਰੇਰਣਾਦਾਇਕ ਹੈ। ਟੀਮ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਮੇਰੀਆਂ ਸ਼ੁਭਕਾਮਨਾਵਾਂ। ਇਹ ਸਫ਼ਲਤਾ ਸਮੁੱਚੇ ਰਾਸ਼ਟਰ ਵਿੱਚ ਹਾਕੀ ਦੀ ਪ੍ਰਸਿੱਧੀ ਵਧਾਉਣ ਵਿੱਚ ਮਦਦਗਾਰ ਹੋਵੇਗੀ: ਪ੍ਰਧਾਨ ਮੰਤਰੀ @narendramodi”


*************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2318794) ਵਿਜ਼ੀਟਰ ਕਾਊਂਟਰ : 5