ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 65 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਣ ’ਤੇ ਸੁਜੀਤ ਨੂੰ ਵਧਾਈਆਂ ਦਿੱਤੀਆਂ
Posted On:
02 OCT 2026 6:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 65 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਦੇ ਰੋਮਾਂਚਕ ਫ਼ਾਈਨਲ ਵਿੱਚ ਜਿੱਤ ਦਰਜ ਕਰਕੇ ਸੋਨੇ ਦਾ ਤਮਗ਼ਾ ਜਿੱਤਣ ’ਤੇ ਸੁਜੀਤ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪਣੇ ਏਸ਼ਿਆਈ ਖੇਡਾਂ ਦੀ ਸ਼ੁਰੂਆਤ ’ਤੇ ਸੁਜੀਤ ਨੇ ਭਾਰਤ ਨੂੰ ਇਸ ਸੰਸਕਰਣ ਦਾ ਕੁਸ਼ਤੀ ਵਿੱਚ ਪਹਿਲਾ ਸੋਨੇ ਦਾ ਤਮਗ਼ਾ ਦਿਵਾਇਆ ਹੈ। ਉਨ੍ਹਾਂ ਨੇ ਇਸ ਨੂੰ ਇੱਕ ਯਾਦਗਾਰ ਜਿੱਤ ਦੱਸਿਆ।
ਸ਼੍ਰੀ ਮੋਦੀ ਨੇ ਸੁਜੀਤ ਨੂੰ ਆਉਣ ਵਾਲੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਰੋਮਾਂਚਕ ਫ਼ਾਈਨਲ ਵਿੱਚ ਜਿੱਤ ਤੋਂ ਬਾਅਦ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 65 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਵਿੱਚ ਸੋਨੇ ਦਾ ਤਮਗ਼ਾ ਜਿੱਤਣ ’ਤੇ ਸੁਜੀਤ ਨੂੰ ਵਧਾਈਆਂ। ਆਪਣੇ ਏਸ਼ਿਆਈ ਖੇਡਾਂ ਦੀ ਸ਼ੁਰੂਆਤ ’ਤੇ, ਉਨ੍ਹਾਂ ਨੇ ਭਾਰਤ ਨੂੰ ਇਸ ਸੰਸਕਰਣ ਦਾ ਕੁਸ਼ਤੀ ਵਿੱਚ ਪਹਿਲਾ ਸੋਨੇ ਦਾ ਤਮਗ਼ਾ ਦਿਵਾਇਆ ਹੈ। ਇਹ ਅਸਲ ਵਿੱਚ ਇੱਕ ਯਾਦਗਾਰ ਜਿੱਤ ਹੈ! ਭਵਿੱਖ ਲਈ ਉਨ੍ਹਾਂ ਨੂੰ ਮੇਰੀ ਵੱਲੋਂ ਬਹੁਤ-ਬਹੁਤ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2318795)
ਵਿਜ਼ੀਟਰ ਕਾਊਂਟਰ : 10