ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 80 ਕਿੱਲੋਗ੍ਰਾਮ ਮੁੱਕੇਬਾਜ਼ੀ ਵਿੱਚ ਸੋਨੇ ਦਾ ਤਮਗ਼ਾ ਜਿੱਤਣ ’ਤੇ ਅੰਕੁਸ਼ ਨੂੰ ਵਧਾਈਆਂ ਦਿੱਤੀਆਂ
Posted On:
02 OCT 2026 6:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 80 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਦੇ ਫ਼ਾਈਨਲ ਵਿੱਚ ਜ਼ੋਰਦਾਰ ਜਿੱਤ ਦੇ ਨਾਲ ਸੋਨੇ ਦਾ ਤਮਗ਼ਾ ਜਿੱਤਣ ’ਤੇ ਅੰਕੁਸ਼ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਕੁਸ਼ ਦਾ ਜਨੂੰਨ ਅਤੇ ਸਮਰਪਣ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਅੰਕੁਸ਼ ਦੀ ਸਫ਼ਲਤਾ ਇਹ ਯਕੀਨੀ ਬਣਾਉਂਦੀ ਹੈ ਕਿ ਏਸ਼ਿਆਈ ਖੇਡਾਂ ਵਿੱਚ ਭਾਰਤ ਦੇ ਮੁੱਕੇਬਾਜ਼ੀ ਮੁਹਿੰਮ ਦਾ ਅੰਤ ਇੱਕ ਸ਼ਾਨਦਾਰ ਮੋੜ ’ਤੇ ਹੋਵੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
“ਅੰਕੁਸ਼ ਲਈ ਸੋਨੇ ਦਾ ਤਮਗ਼ਾ!
ਫ਼ਾਈਨਲ ਵਿੱਚ ਸ਼ਾਨਦਾਰ ਜਿੱਤ ਦੇ ਨਾਲ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 80 ਕਿੱਲੋਗ੍ਰਾਮ ਮੁੱਕੇਬਾਜ਼ੀ ਵਿੱਚ ਸੋਨੇ ਦਾ ਤਮਗ਼ਾ ਜਿੱਤਣ ’ਤੇ ਅੰਕੁਸ਼ ਨੂੰ ਵਧਾਈਆਂ। ਉਨ੍ਹਾਂ ਦੀ ਲਗਨ ਅਤੇ ਸਮਰਪਣ ਸ਼ਲਾਘਾਯੋਗ ਹੈ। ਉਨ੍ਹਾਂ ਦੀ ਸਫ਼ਲਤਾ ਇਹ ਯਕੀਨੀ ਬਣਾਉਂਦੀ ਹੈ ਕਿ ਏਸ਼ਿਆਈ ਖੇਡਾਂ ਵਿੱਚ ਭਾਰਤ ਦੇ ਮੁੱਕੇਬਾਜ਼ੀ ਮੁਹਿੰਮ ਦਾ ਅੰਤ ਇੱਕ ਸ਼ਾਨਦਾਰ ਮੋੜ ’ਤੇ ਹੋਵੇ: ਪ੍ਰਧਾਨ ਮੰਤਰੀ @narendramodi”
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2318796)
ਵਿਜ਼ੀਟਰ ਕਾਊਂਟਰ : 8
Read this release in:
English
,
Urdu
,
Marathi
,
हिन्दी
,
Bengali
,
Manipuri
,
Gujarati
,
Tamil
,
Telugu
,
Kannada
,
Malayalam