ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੀਪਕ ਪੁਨੀਆ ਨੂੰ ਏਸ਼ਿਆਈ ਖੇਡਾਂ ਦੀ ਪੁਰਸ਼ 97 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈਆਂ ਦਿੱਤੀਆਂ

Posted On: 03 OCT 2026 7:31PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 97 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਵਿੱਚ ਸਖ਼ਤ ਮੁਕਾਬਲੇ ਤੋਂ ਬਾਅਦ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਦੀਪਕ ਪੁਨੀਆ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਛੇ ਦਹਾਕਿਆਂ ਬਾਅਦ ਭਾਰਤ ਨੇ ਏਸ਼ਿਆਈ ਖੇਡਾਂ ਦੀ ਪੁਰਸ਼ਾਂ ਦੀ 97 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਇੱਕ ਵਾਰ ਫਿਰ ਜੇਤੂ ਮੰਚ ’ਤੇ ਆਪਣੀ ਜਗ੍ਹਾ ਬਣਾਈ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਦੀਪਕ ਪੁਨੀਆ ਦੀ ਇਹ ਪ੍ਰਾਪਤੀ ਭਾਰਤ ਦੀ ਕੁਸ਼ਤੀ ਯਾਤਰਾ ਵਿੱਚ ਇੱਕ ਨਵਾਂ ਅਧਿਆਇ ਜੋੜਦੀ ਹੈ। ਉਨ੍ਹਾਂ ਦੀਪਕ ਪੁਨੀਆ ਨੂੰ ਆਉਣ ਵਾਲੇ ਸਮੇਂ ਵਿੱਚ ਨਿਰੰਤਰ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ: 

“ਛੇ ਦਹਾਕਿਆਂ ਬਾਅਦ ਭਾਰਤ ਏਸ਼ਿਆਈ ਖੇਡਾਂ ਦੀ ਪੁਰਸ਼ਾਂ ਦੀ 97 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਜੇਤੂ ਮੰਚ ’ਤੇ ਵਾਪਸ ਪਰਤ ਆਇਆ ਹੈ! ਦੀਪਕ ਪੁਨੀਆ ਨੇ ਇੱਕ ਸਖ਼ਤ ਮੁਕਾਬਲੇ ਤੋਂ ਬਾਅਦ ਕਾਂਸੀ ਦਾ ਤਮਗ਼ਾ ਦੇਸ਼ ਦੇ ਨਾਂ ਕੀਤਾ, ਜਿਸ ਨਾਲ ਭਾਰਤ ਦੀ ਕੁਸ਼ਤੀ ਯਾਤਰਾ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਹੈ। ਉਨ੍ਹਾਂ ਨੂੰ ਬਹੁਤ-ਬਹੁਤ ਵਧਾਈਆਂ। ਉਮੀਦ ਹੈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਫ਼ਲਤਾ ਪ੍ਰਾਪਤ ਕਰਦੇ ਰਹਿਣ: ਪ੍ਰਧਾਨ ਮੰਤਰੀ@narendramodi”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2318967) ਵਿਜ਼ੀਟਰ ਕਾਊਂਟਰ : 9