ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
Posted On:
04 OCT 2026 8:42AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੇ ਮਾਂ ਭਾਰਤੀ ਨੂੰ ਅਧੀਨਗੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਾਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਮਾਤ-ਭੂਮੀ ਦੇ ਸਵੈਮਾਨ ਦੀ ਰੱਖਿਆ ਲਈ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਬਹਾਦਰੀ ਅਤੇ ਸਮਰਪਣ ਨੂੰ ਰਾਸ਼ਟਰ ਕਦੇ ਨਹੀਂ ਭੁੱਲ ਸਕਦਾ।
ਸ਼੍ਰੀ ਮੋਦੀ ਨੇ ਐੱਕਸ ’ਤੇ ਲਿਖਿਆ;
“ਮਹਾਨ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਾਦਰ ਨਮਨ। ਮਾਂ ਭਾਰਤੀ ਦੀ ਅਧੀਨਗੀ ਦੀਆਂ ਜ਼ੰਜੀਰਾਂ ਨੂੰ ਤੋੜਨ ਲਈ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਮਾਤ-ਭੂਮੀ ਦੇ ਸਵੈਮਾਨ ਦੀ ਰੱਖਿਆ ਲਈ ਉਨ੍ਹਾਂ ਦੀ ਬਹਾਦਰੀ ਅਤੇ ਸਮਰਪਣ ਨੂੰ ਸ਼ੁਕਰਗੁਜ਼ਾਰ ਰਾਸ਼ਟਰ ਕਦੇ ਭੁਲਾ ਨਹੀਂ ਸਕਦਾ।”
****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2318995)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam