ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਹੋਣ 'ਤੇ ਸ਼ੁਭਕਾਮਨਾਵਾਂ ਦੇਣ ਲਈ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਟਿਨੂਬੂ ਦਾ ਧੰਨਵਾਦ ਕੀਤਾ
Posted On:
07 OCT 2026 8:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਟਿਨੂਬੂ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ ਹੈ ਅਤੇ ਇਸ ਗੱਲ ਨੂੰ ਦੁਹਰਾਇਆ ਕਿ ਭਾਰਤ ਅਤੇ ਨਾਈਜੀਰੀਆ ਗੂੜ੍ਹੇ ਭਾਈਵਾਲ ਅਤੇ ਗਲੋਬਲ ਸਾਊਥ ਦੀਆਂ ਪ੍ਰਮੁੱਖ ਆਵਾਜ਼ਾਂ ਹਨ। ਸ਼੍ਰੀ ਮੋਦੀ ਨੇ ਭਾਰਤ ਅਤੇ ਨਾਈਜੀਰੀਆ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਵਧੇਰੇ ਸਮਾਵੇਸ਼ੀ, ਖ਼ੁਸ਼ਹਾਲ ਅਤੇ ਸ਼ਾਂਤੀਪੂਰਨ ਵਿਸ਼ਵ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਪ੍ਰਗਟਾਈ।
ਪ੍ਰਧਾਨ ਮੰਤਰੀ ਨੇ ਐੱਕਸ'ਤੇ ਪੋਸਟ ਕੀਤਾ:
"ਭਾਰਤ ਅਤੇ ਨਾਈਜੀਰੀਆ ਨੇੜਲੇ ਭਾਈਵਾਲ ਹਨ ਅਤੇ ਗਲੋਬਲ ਸਾਊਥ ਦੀਆਂ ਪ੍ਰਮੁੱਖ ਆਵਾਜ਼ਾਂ ਹਨ। ਮੈਂ ਸਾਡੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਵਧੇਰੇ ਸਮਾਵੇਸ਼ੀ, ਖ਼ੁਸ਼ਹਾਲ ਅਤੇ ਸ਼ਾਂਤੀਪੂਰਨ ਵਿਸ਼ਵ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਆਪਣਾ ਸਹਿਯੋਗ ਜਾਰੀ ਰੱਖਣ ਲਈ ਉਤਸ਼ਾਹਿਤ ਹਾਂ।
@NGRPresident"
************
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2320779)
ਵਿਜ਼ੀਟਰ ਕਾਊਂਟਰ : 3