ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉਪ-ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ

Posted On: 07 OCT 2026 8:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਥਿਰੂ ਸੀ. ਪੀ. ਰਾਧਾਕ੍ਰਿਸ਼ਨਨ ਜੀ ਨੂੰ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਅਤੇ ਸਨੇਹ ਭਰੇ ਸ਼ਬਦਾਂ ਲਈ ਧੰਨਵਾਦ ਦਿੱਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੇਵਾ ਦਾ ਇਹ ਸਫ਼ਰ ਭਾਰਤ ਦੇ ਲੋਕਾਂ ਦੇ ਭਰੋਸੇ ਅਤੇ ਭਾਗੀਦਾਰੀ ਨਾਲ ਹਰ ਕਦਮ 'ਤੇ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਉਪ-ਰਾਸ਼ਟਰਪਤੀ ਦੇ ਤਜਰਬੇ ਅਤੇ ਵਿਚਾਰ ਬਹੁਤ ਉਤਸ਼ਾਹ ਵਧਾਉਣ ਵਾਲੇ ਹਨ।

ਸ਼੍ਰੀ ਮੋਦੀ ਨੇ ਦੁਹਰਾਇਆ ਕਿ ਉਹ 'ਵਿਕਸਿਤ ਭਾਰਤ' ਦੇ ਸਮੂਹਕ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਹੋਰ ਵੀ ਵੱਧ ਊਰਜਾ ਨਾਲ ਕੰਮ ਕਰਨ ਲਈ ਵਚਨਬੱਧ ਹਨ।

 ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਪਿਆਰ ਭਰੇ ਸ਼ਬਦਾਂ ਲਈ ਧੰਨਵਾਦ, ਥਿਰੂ ਸੀ. ਪੀ. ਰਾਧਾਕ੍ਰਿਸ਼ਨਨ ਜੀ।

ਸੇਵਾ ਦਾ ਇਹ ਸਫ਼ਰ ਭਾਰਤ ਦੇ ਲੋਕਾਂ ਦੇ ਭਰੋਸੇ ਅਤੇ ਭਾਗੀਦਾਰੀ ਨਾਲ ਹਰ ਕਦਮ 'ਤੇ ਹੋਰ ਮਜ਼ਬੂਤ ਹੋਇਆ ਹੈ।

ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਤੁਹਾਡੇ ਤਜਰਬੇ ਅਤੇ ਵਿਚਾਰ ਬਹੁਤ ਉਤਸ਼ਾਹ ਵਧਾਉਣ ਵਾਲੇ ਹਨ।

ਮੈਂ ਵਿਕਸਿਤ ਭਾਰਤ ਦੇ ਸਾਡੇ ਸਮੂਹਕ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਹੋਰ ਵੀ ਵੱਧ ਊਰਜਾ ਨਾਲ ਕੰਮ ਕਰਨ ਲਈ ਵਚਨਬੱਧ ਹਾਂ। @VPIndia"

************

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2320789) ਵਿਜ਼ੀਟਰ ਕਾਊਂਟਰ : 5